Breaking News
Dashmesh GS Electricals Verka Smart Media Insurance Point Tav Prasad

ਦੀਵਾਲੀ ਤੋਹਫਾ : ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ DA ‘ਚ ਵਾਧਾ

ਚੰਡੀਗੜ੍ਹ, 30 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਹਫਾ ਦਿੰਦਿਆਂ ਡੀਏ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 1 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।

Leave a Reply

Your email address will not be published. Required fields are marked *