Breaking News

ਪਟਾਕਿਆਂ ਕਾਰਨ ਪੰਜਾਬ ਦੀ ਆਬੋ-ਹਵਾ ਖਤਰਨਾਕ ਪੱਧਰ ‘ਤੇ ਪੁੱਜੀ

ਚੰਡੀਗੜ੍ਹ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ :ਬੀਤੇ ਦਿਨ ਦੀਵਾਲੀ ਮੌਕੇ ਖੂਬ ਚੱਲੀ ਆਤਿਸ਼ਬਾਜ਼ੀ ਤੋਂ ਬਾਅਦ ਅੱਜ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦਾ AQI ਗ੍ਰੇਡ-3 ਸ਼੍ਰੇਣੀ ਵਿੱਚ ਆ ਗਿਆ ਹੈ। ਇਸ ਦੇ ਨਾਲ ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਪਹੁੰਚ ਗਿਆ ਹੈ, ਜੋ ਕਿ ਦਿੱਲੀ ਦੇ ਪ੍ਰਦੂਸ਼ਣ ਪੱਧਰ ਦੇ ਬਰਾਬਰ ਹੈ। ਚੰਡੀਗੜ੍ਹ ਵੀ ਗ੍ਰੇਡ-3 ਸ਼੍ਰੇਣੀ ਤੋਂ ਸਿਰਫ਼ 3 AQI ਦੂਰ ਹੈ। ਚੰਡੀਗੜ੍ਹ ਦਾ ਔਸਤ AQI ਸਵੇਰੇ 297 ਦਰਜ ਕੀਤਾ ਗਿਆ ਹੈ, ਜਦੋਂ ਕਿ ਅੰਮ੍ਰਿਤਸਰ ਦਾ AQI 339 ਹੈ।

ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਅੰਮ੍ਰਿਤਸਰ ਦਾ AQI ਖਤਰਨਾਕ ਪੱਧਰ ‘ਤੇ ਪਹੁੰਚ ਗਿਆ। ਪਿਛਲੇ ਦਿਨ ਸ਼ਾਮ 4 ਵਜੇ ਔਸਤ AQI 350 ਦਰਜ ਕੀਤਾ ਗਿਆ ਸੀ। ਜੇਕਰ ਇਸ ‘ਚ ਜਲਦ ਕਮੀ ਨਾ ਆਈ ਤਾਂ ਸਰਕਾਰ ਨੂੰ ਅੰਮ੍ਰਿਤਸਰ ‘ਚ ਗ੍ਰੇਪ-3 ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰਨਾ ਪਵੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਬੀਤੀ ਸ਼ਾਮ ਪ੍ਰਦੂਸ਼ਣ ਦਾ ਪੱਧਰ 302 ਸੀ, ਪਰ ਜਿਵੇਂ-ਜਿਵੇਂ ਦਿਨ ਚੜ੍ਹਦਾ ਹੈ, ਕੁਝ ਰਾਹਤ ਮਿਲੀ ਹੈ, ਪਰ ਇਹ ਅਸਥਾਈ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਬਠਿੰਡਾ ਵਿੱਚ ਸਵੇਰੇ 7 ਵਜੇ AQI 131, ਜਲੰਧਰ ਵਿੱਚ 225, ਖੰਨਾ ਵਿੱਚ 220, ਲੁਧਿਆਣਾ ਵਿੱਚ 266, ਮੰਡੀ ਗੋਬਿੰਦਗੜ੍ਹ ਵਿੱਚ 236 ਅਤੇ ਪਟਿਆਲਾ ਵਿੱਚ 231 ਰਿਹਾ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਅੰਮ੍ਰਿਤਸਰ ਰੈੱਡ ਕੈਟਾਗਰੀ ਵਿੱਚ ਆਇਆ ਹੈ ਅਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਆਰੇਂਜ ਕੈਟਾਗਰੀ ਵਿੱਚ ਆਏ ਹਨ।

Leave a Reply

Your email address will not be published. Required fields are marked *