Breaking News
Smart Media Dashmesh Insurance Point

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਨਵਰੀ ’ਚ ਹੋਣੀਆਂ ਸੰਭਵ

ਚੰਡੀਗੜ੍ਹ, 6 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਨਵਰੀ ’ਚ ਹੋਣਗੀਆਂ। ਇਸ ਲਈ ਹਰਿਆਣਾ ਸਰਕਾਰ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਹਰਿਆਣਾ ਦੇ ਗੁਰਦੁਆਰਾ ਚੋਣ ਕਮਿਸ਼ਨਰ ਐੱਚ.ਐੱਸ. ਭੱਲਾ ਨੇ ਦੱਸਿਆ ਕਿ ਕਰੀਬ 2,84,000 ਸਿੱਖ ਵੋਟਰਾਂ ਨੇ ਚੋਣ ਵੋਟਰ ਸੂਚੀ ’ਚ ਆਪਣੇ ਨਾਂ ਰਜਿਸਟਰਡ ਕਰਵਾਏ ਹਨ। ਸ. ਭੱਲਾ ਨੇ ਦੱਸਿਆ ਕਿ ਜਿਹਨਾਂ ਨੇ ਵੋਟਰ ਸੂਚੀ ’ਚ ਆਪਣਾ ਨਾਂ ਵੋਟਰ ਵਜੋਂ ਦਰਜ ਨਹੀਂ ਕਰਵਾਇਆ, ਉਹ ਹੁਣ ਵੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚੋਣ ਦੀ ਸਹੀ ਤਾਰੀਖ਼ ਦਾ ਐਲਾਨ ਚੋਣ ਪ੍ਰੋਗਰਾਮ ਜਾਰੀ ਕਰਨ ਸਮੇਂ ਕੀਤਾ ਜਾਵੇਗਾ।

ਵੋਟਰ ਸੂਚੀ ਵਿਚ ਨਾਮ ਸ਼ਾਮਲ ਕਰਨ ਲਈ ਬਿਨੈ-ਪੱਤਰ ਸਬੰਧਤ ਵਾਰਡ ਦੇ ਰਿਟਰਨਿੰਗ ਅਫਸਰ ਕੋਲ ਜਮ੍ਹਾਂ ਕਰਵਾਇਆ ਜਾ ਸਕਦਾ ਹੈ ਅਤੇ ਉਸ ਤੋਂ ਬਾਅਦ ਚੋਣਾਂ ਮੁਕੰਮਲ ਹੋਣ ਤੱਕ ਸਬੰਧਤ ਡਿਪਟੀ ਕਮਿਸ਼ਨਰ ਨੂੰ ਦਰਖਾਸਤ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *