Breaking News
Dashmesh GS Electricals Verka Smart Media Insurance Point Tav Prasad

ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫਾ ਨਹੀਂ ਕੀਤਾ ਪ੍ਰਵਾਨ

ਚੰਡੀਗੜ੍ਹ, 18 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੀ ਕੱਲ੍ਹ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਇਸੇ ਸੰਦਰਭ ਵਿਚ ਅੱਜ ਸ਼ੋ੍ਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿਚ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਪ੍ਰਵਾਨ ਨਹੀਂ ਕੀਤਾ ਗਿਆ।

ਪਾਰਟੀ ਦੇ ਵਰਕਿੰਗ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੱਤਰਕਾਰ ਨੂੰ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਗੰਭੀਰ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਪਹਿਲਾਂ ਜਿਲ੍ਹਾ ਅਤੇ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਇਨ੍ਹਾਂ ਮੀਟਿੰਗਾ ਤੋਂ ਬਾਅਦ ਅਸਤੀਫੇ ਬਾਰੇ ਕੋਈ ਅਗਲਾ ਕਦਮ ਚੁਕਿਆ ਜਾਵੇਗਾ ਕਿ ਅਸਤੀਫਾ ਪ੍ਰਵਾਨ ਕਰਨਾ ਹੈ ਜਾਂ ਨਹੀਂ।

ਸ. ਬਲਵਿੰਦਰ ਸਿੰਘ ਭੂੰਦੜ ਵੱਲੋਂ ਦਿੱਤੇ ਇਸ ਪ੍ਰਤੀਕਰਮ ਬਾਰੇ ਸਿਆਸੀ ਗਲਿਆਰਿਆਂ ਵਿਚ ਇਹੀ ਸਮਝਿਆ ਜਾ ਰਿਹਾ ਹੈ ਕਿ ਫਿਲਹਾਲ ਪਾਰਟੀ ਇਸ ਮਾਮਲੇ ਨੂੰ ਅਜੇ ਹੋਰ ਲਮਕਾਉਣ ਦੇ ਪੱਖ ਵਿਚ ਹੀ ਜਾਪਦੀ ਹੈ।

Leave a Reply

Your email address will not be published. Required fields are marked *