Breaking News
Dashmesh GS Electricals Verka Smart Media Insurance Point Tav Prasad

ਅਰਬਪਤੀ ਉਦਯੋਗਪਤੀ ਗੌਤਮ ਅਡਾਨੀ ਨੂੰ ਵੱਡਾ ਝਟਕਾ: ਨਿਊਯਾਰਕ ‘ਚ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਲੱਗੇ ਦੋਸ਼

ਚੰਡੀਗੜ੍ਹ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਭਾਰਤ ਦੇ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਨਵੀਂ ਮੁਸੀਬਤ ਵਿਚ ਫਸ ਗਏ ਹਨ। ਗੌਤਮ ਅਡਾਨੀ ‘ਤੇ ਅਮਰੀਕਾ ‘ਚ ਸੌਰ ਊਰਜਾ ਦਾ ਠੇਕਾ ਲੈਣ ਲਈ 265 ਮਿਲੀਅਨ ਡਾਲਰ (ਕਰੀਬ 2236 ਕਰੋੜ ਰੁਪਏ) ਦੀ ਰਿਸ਼ਵਤ ਦੇਣ ਅਤੇ ਇਸ ਨੂੰ ਲੁਕਾਉਣ ਦਾ ਵੱਡਾ ਇਲਜ਼ਾਮ ਲੱਗਾ ਹੈ।

ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ ‘ਚ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਡਾਲਰ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ। ਇਹ ਪੂਰਾ ਮਾਮਲਾ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਅਤੇ ਇਕ ਹੋਰ ਫਰਮ ਦੇ ਸ਼ਮੂਲੀਅਤ ਦਾ ਹੈ।

ਇਹ ਮਾਮਲਾ 24 ਅਕਤੂਬਰ 2024 ਨੂੰ ਅਮਰੀਕੀ ਅਦਾਲਤ ਵਿੱਚ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਬੁੱਧਵਾਰ ਨੂੰ ਹੋਈ। ਅਡਾਨੀ ਤੋਂ ਇਲਾਵਾ ਸਾਗਰ ਅਡਾਨੀ, ਵਿਨੀਤ ਐਸ ਜੈਨ, ਰਣਜੀਤ ਗੁਪਤਾ, ਸਿਰਿਲ ਕੈਬੇਨਿਸ, ਸੌਰਭ ਅਗਰਵਾਲ, ਦੀਪਕ ਮਲਹੋਤਰਾ ਅਤੇ ਰੁਪੇਸ਼ ਅਗਰਵਾਲ ਸ਼ਾਮਲ ਹਨ।

ਅਡਾਨੀ ‘ਤੇ ਰਿਸ਼ਵਤ ਦੀ ਇਹ ਰਕਮ ਇਕੱਠੀ ਕਰਨ ਲਈ ਅਮਰੀਕੀ, ਵਿਦੇਸ਼ੀ ਨਿਵੇਸ਼ਕਾਂ ਅਤੇ ਬੈਂਕਾਂ ਨਾਲ ਝੂਠ ਬੋਲਣ ਦਾ ਦੋਸ਼ ਹੈ। ਸਾਗਰ ਅਤੇ ਵਿਨੀਤ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਦੇ ਅਧਿਕਾਰੀ ਹਨ। ਸਾਗਰ ਗੌਤਮ ਅਡਾਨੀ ਦਾ ਭਤੀਜਾ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਗੌਤਮ ਅਡਾਨੀ ਅਤੇ ਸਾਗਰ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *