Breaking News
Dashmesh GS Electricals Verka Smart Media Insurance Point Tav Prasad

ਪੰਜਾਬ ਜ਼ਿਮਨੀ ਚੋਣਾਂ : 4 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ

ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਕਾਰ ਟੱਕਰ ਦੇ ਆਸਾਰ

ਚੰਡੀਗੜ੍ਹ, 23 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਵਿਧਾਨ ਸਭਾ ਦੀਆਂ 4 ਜ਼ਿਮਨੀ ਸੀਟਾਂ ਲਈ ਹੋਈ ਵੋਟਿੰਗ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾ ਰਹੀ ਹੈ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ।

ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ। ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ।

Leave a Reply

Your email address will not be published. Required fields are marked *