Breaking News
Dashmesh GS Electricals Verka Smart Media Insurance Point Tav Prasad

ਹਲਕਾ ਚੱਬੇਵਾਲ ਤੋਂ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਜੇਤੂ ਕਰਾਰ

ਆਮ ਆਦਮੀ ਪਾਰਟੀ ਨੇ ਇਕ ਵਿਧਾਨ ਸਭਾ ਸੀਟ ਜਿੱਤੀ

ਚੱਬੇਵਾਲ, 23 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਆਏ ਪਹਿਲੇ ਨਤੀਜੇ ਵਿੱਚ ਆਮ ਆਦਮੀ ਪਾਰਟੀ ਨੇ ਇਕ ਸੀਟ ਉਤੇ ਜਿੱਤ ਹਾਸਲ ਕਰ ਲਈ ਹੈ। ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਉਮੀਦਵਾਰ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ ਨੇ 28 ਹਜ਼ਾਰ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਡਾਕਟਰ ਇਸ਼ਾਂਕ ਕੁਮਾਰ ਨੂੰ 51904 ਵੋਟਾਂ ਮਿਲੀਆਂ ਜਦੋਂ ਕਿ ਉਨ੍ਹਾਂ ਦੇ ਵਿਰੋਧੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਨੂੰ 23214 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੂੰ 8692 ਵੋਟਾਂ ਹੀ ਮਿਲੀਆਂ।

Leave a Reply

Your email address will not be published. Required fields are marked *