Breaking News
Smart Media Dashmesh Mohali Walk Smart Media Insurance Point Hardev Singh Ubha

ਤਿੰਨ ਸੀਟਾਂ ਜਿੱਤਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ, 23 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵਲੋਂ ਤਿੰਨ ਸੀਟਾਂ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਚੱਬੇਵਾਲ, ਡੇਰਾ ਬਾਬਾ ਨਾਨਕ ਜਿੱਤ ਹੋ ਚੁੱਕੀ ਹੈ, ਜਦੋਂ ਕਿ ਗਿੱਦੜਬਾਹਾ ਵਿੱਚ ਐਲਾਨ ਹੋਣਾ ਬਾਕੀ ਹੈ, ਜਿੱਥੇ ‘ਆਪ’ ਉਮੀਦਵਾਰ ਦੀ ਜਿੱਤ ਯਕੀਨੀ ਹੈ। ਬਰਨਾਲਾ ਵਿੱਚ ਕਾਂਗਰਸ ਦੀ ਜਿੱਤ ਹੋਈ ਹੈ।

Leave a Reply

Your email address will not be published. Required fields are marked *