Breaking News
Smart Media Dashmesh Insurance Point

PM ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਅੱਜ

ਚੰਡੀਗੜ੍ਹ, 3 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਆਪਣੇ ਉਲੀਕੇ ਪ੍ਰੋਗਰਾਮ ਦੌਰਾਨ ਉਹ ਦੁਪਹਿਰ 12 ਵਜੇ ਪੰਜਾਬ ਇੰਜਨੀਅਰਿੰਗ ਕਾਲਜ (PEC) ਵਿਖੇ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।

ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਪੁਲਿਸ ਵੀ ਅਲਰਟ ‘ਤੇ ਹੈ। ਪੁਲਿਸ ਨੇ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਰਾਜਿੰਦਰਾ ਪਾਰਕ ਵਿਖੇ ਉਤਰੇਗਾ, ਜਿੱਥੋਂ ਉਹ ਸੜਕ ਦੇ ਰਸਤੇ PEC ਪਹੁੰਚਣਗੇ।

ਇਸ ਦੌਰਾਨ ਰਾਜਿੰਦਰਾ ਪਾਰਕ ਤੋਂ ਪੀ.ਈ.ਸੀ. ਤੱਕ ਸੜਕ ਪੂਰੀ ਤਰ੍ਹਾਂ ਬੰਦ ਰਹੇਗੀ ਅਤੇ ਸਿਰਫ ਵੀ.ਵੀ.ਆਈ.ਪੀ. ਮੂਵਮੈਂਟ ਹੀ ਹੋਵੇਗੀ।

Leave a Reply

Your email address will not be published. Required fields are marked *