
ਚੰਡੀਗੜ੍ਹ, 4 ਦਸੰਬਰ, ਪੰਜਾਬੀ ਦੁਨੀਆ ਬਿਊਰੋ :
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਬੀਜੇਪੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਹਨਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿਚ ਹੋਈ ਕੋਤਾਹੀ ਦੀ ਵੀ ਜਾਂਚ ਕੀਤੀ ਜਾਵੇ।
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾ ਘਰ ਦੇ ਬਾਹਰ ਬਰਛਾ ਫੜੀ ਬੈਠੇ ਸੀ, ਤਦ ਹੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।
ਹਮਲਾ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ।