Breaking News
Smart Media Dashmesh Insurance Point

ਕਿਸਾਨ ਭਲਕੇ ਮੁੜ ਕਰਨਗੇ ਦਿੱਲੀ ਵੱਲ ਮਾਰਚ, ਸ਼ੰਭੂ ਬਾਰਡਰ ‘ਤੇ ਸੁਰੱਖਿਆ ਵਧਾਈ

ਚੰਡੀਗੜ੍ਹ, 7 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਸ਼ੁੱਕਰਵਾਰ ਨੂੰ ਕਿਸਾਨਾਂ ਨੇ ਸੁਰੱਖਿਆ ਬਲਾਂ ਦੇ ਅੱਥਰੂ ਗੈਸ ਅਤੇ ਵਿਰੋਧ ਦਾ ਸਾਹਮਣਾ ਕਰਨ ਤੋਂ ਬਾਅਦ ਦਿੱਲੀ ਵੱਲ ਆਪਣਾ ਮਾਰਚ ਰੋਕ ਦਿੱਤਾ ਸੀ। ਹੁਣ ਪੰਜਾਬ ਦੇ 101 ਕਿਸਾਨਾਂ ਦਾ ਜੱਥਾ ਐਤਵਾਰ ਨੂੰ ਸ਼ੰਭੂ ਸਰਹੱਦ ‘ਤੇ ਸਖਤ ਸੁਰੱਖਿਆ ਦੇ ਵਿਚਕਾਰ ਦੁਪਹਿਰ ਨੂੰ ਦਿੱਲੀ ਲਈ ਆਪਣਾ ਮਾਰਚ ਮੁੜ ਸ਼ੁਰੂ ਕਰਨਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਾਨੂੰ ਕੇਂਦਰ ਵੱਲੋਂ ਗੱਲਬਾਤ ਲਈ ਕੋਈ ਸੁਨੇਹਾ ਨਹੀਂ ਮਿਲਿਆ ਅਤੇ ਜਾਪਦਾ ਹੈ ਕਿ ਮੋਦੀ ਸਰਕਾਰ ਗੱਲਬਾਤ ਕਰਨ ਦੇ ਮੂਡ ਵਿੱਚ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਬੇਰੁਖ ਰਵੱਈਏ ਸਦਕਾ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਨੇ 8 ਦਸੰਬਰ ਨੂੰ 101 ਕਿਸਾਨਾਂ ਦੇ ਜੱਥੇ ਨਾਲ ਸ਼ਾਂਤਮਈ ਢੰਗ ਨਾਲ ਮੁੜ ਦਿੱਲੀ ਵੱਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਕਿਸਾਨ ਮਾਰਚ ਤੋਂ ਕੁਝ ਸਮਾਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 11 ਪਿੰਡਾਂ ਵਿੱਚ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾ ਵੀ 9 ਦਸੰਬਰ ਤੱਕ ਮੁਅੱਤਲ ਕਰ ਦਿੱਤੀ ਸੀ।

Leave a Reply

Your email address will not be published. Required fields are marked *