Breaking News
Smart Media Dashmesh Insurance Point

ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

ਚੰਡੀਗੜ੍ਹ, 8 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀਆਂ 5 ਨਗਰ ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਹੋਣ ਦੇ ਨਾਲ ਹੀ ਚੋਣ ਜ਼ਬਤਾ ਲਾਗੂ ਹੋ ਗਿਆ ਹੈ।

ਇਸ ਦੌਰਾਨ ਚੋਣ ਸ਼ਡਿਊਲ 9 ਦਸੰਬਰ ਤੋਂ ਸ਼ੁਰੂ ਹੋ ਜਾਵੇਗਾ ਅਤੇ ਭਲਕੇ ਤੋਂ ਉਮੀਦਵਾਰ ਆਪਣੇ ਕਾਗਜ਼ ਭਰ ਸਕਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 12 ਦਸੰਬਰ ਹੋਵੇਗੀ ਅਤੇ ਇਹ 3 ਵਜੇ ਤੱਕ ਭਰੇ ਜਾ ਸਕਦੇ ਹਨ। 13 ਦਸੰਬਰ ਨੂੰ ਸਕਿਊਰਟਨੀ ਹੋਵੇਗੀ। 14 ਦਸੰਬਰ ਨੂੰ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ ਅਤੇ 14 ਨੂੰ ਹੀ ਚੋਣ ਨਿਸ਼ਾਨ ਦਿੱਤੇ ਜਾਣਗੇ। 21 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਹੀ ਗਿਣਤੀ ਹੋਵੇਗੀ।

Leave a Reply

Your email address will not be published. Required fields are marked *