
ਚੰਡੀਗੜ੍ਹ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ:
ਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅੱਜਕੱਲ੍ਹ ਆਪਣੇ ਦਿਲ-ਲੁਮੀਨਾਤੀ ਟੂਰ ਅਤੇ ਕੰਸਰਟ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਗਾਇਕ ਦਿਲਜੀਤ ਦੇ ਚਹੇਤਿਆਂ ਦਾ ਕਹਿਣਾ ਹੈ ਕਿ ਪਹਿਲਾਂ ਹੈਦਰਾਬਾਦ ‘ਚ ਉਨ੍ਹਾਂ ਦੇ ਕੰਸਰਟ ਨੂੰ ਲੈ ਕੇ ਜਾਰੀ ਕੀਤੀ ਗਈ ਐਡਵਾਈਜ਼ਰੀ ਦਾ ਜਵਾਬ ਦਿਲਜੀਤ ਨੇ ਆਪਢੀ ਵਧੀਆ ਗਾਇਕੀ ਨਾਲ ਦਿੱਤਾ ਹੈ।
ਇਸ ਦੇ ਨਾਲ ਹੀ ਅੱਜ 14 ਦਸੰਬਰ ਦਿਨ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਹੋਣ ਵਾਲੇ ਦਿਲਜੀਤ ਦੇ ਕੰਸਰਟ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇਜ਼ਾਜਤ ਮਿਲ ਗਈ ਹੈ। ਭਾਵੇਂ ਅਦਾਲਤ ਨੇ ਸ਼ੋਅ ਪ੍ਰਬੰਧਕਾਂ ‘ਤੇ ਕੁਝ ਸ਼ਰਤਾਂ ਲਗਾਈਆਂ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਸੈਕਟਰ-34 ਵਿੱਚ ਪ੍ਰੋਗਰਾਮ ਦੌਰਾਨ ਆਵਾਜ਼ 75 ਡੈਸੀਬਲ ਤੋਂ ਉੱਪਰ ਨਹੀਂ ਜਾਣੀ ਚਾਹੀਦੀ ਅਤੇ ਸੰਗੀਤ ਸਮਾਰੋਹ ਦਾ ਆਖਰੀ ਸਮਾਂ ਰਾਤ 10 ਵਜੇ ਤੱਕ ਹੀ ਹੋਵੇਗਾ।
ਇਸ ਦੌਰਾਨ ਸ਼ਹਿਰ ਵਿੱਚ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਵੇਗੀ। ਹਾਈਕੋਰਟ ਨੇ ਇਹ ਹੁਕਮ ਸਮਾਰੋਹ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਤੇ ਹਨ।
