Breaking News
Dashmesh GS Electricals Verka Smart Media Insurance Point Tav Prasad

ਸਰਕਾਰੀ ਸੀਨੀ. ਸੈਕੰ. ਸਕੂਲਾਂ ‘ਚ ਪ੍ਰਿੰਸੀਪਲਾਂ ਦੀਆਂ ਖਾਲੀ ਆਸਾਮੀਆਂ ਭਰਨ ਦੀ ਮੰਗ

2018 ਦੇ ਸੇਵਾ ਨਿਯਮਾਂ ਵਿੱਚ ਸੋਧ ਕਰਕੇ 100 ਫੀਸਦੀ ਪਦਉੱਨਤ ਕੋਟਾ ਕਰਕੇ ਪਦਉੱਨਤੀਆਂ ਕੀਤੀਆਂ ਜਾਣ: ਲੈਕਚਰਾਰ ਯੂਨੀਅਨ

ਮੋਹਾਲੀ, 16 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਬੁਢਲਾਡਾ ਦੌਰੇ ਦੌਰਾਨ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਅਤੇ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ।

ਇਸ ਦੌਰਾਨ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ ਅਤੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ, ਵਿਤ ਸਕੱਤਰ ਰਾਮਵੀਰ ਸਿੰਘ ਨੇ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲੀ ਸਿੱਖਿਆ ਸੁਧਾਰ ਲਈ ਖਾਲੀ ਆਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਸਕੂਲ ਮੁਖੀਆਂ ਦੀਆਂ ਖਾਲੀ ਆਸਾਮੀਆਂ ਭਰਨ ਲਈ 2018 ਦੇ ਨਿਯਮਾਂ ਵਿੱਚ ਸੋਧ ਕਰਕੇ ਪਦਉੱਨਤ ਕਰਨ ਦਾ ਕੋਟਾ ਪਹਿਲਾਂ ਵਾਂਗ 100 ਫੀਸਦੀ ਕੀਤਾ ਜਾਏ।

ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਗਤਾਰ ਸਿੰਘ ਸੈਦੋਕੇ ਅਤੇ ਜਨਰਲ ਸਕੱਤਰ ਬਲਰਾਜ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਸਾਇੰਸ ਗਰੁੱਪ ਵਾਲੇ ਸਕੂਲਾਂ ਵਿੱਚ ਖਾਲੀ ਅਸਾਮੀਆਂ ਨੂੰ ਪਹਿਲ ਦੇ ਅਧਾਰ ‘ਤੇ ਪਦਉੱਨਤ ਕਰਕੇ ਭਰਿਆ ਜਾਵੇ। ਨਾਲ ਹੀ ਸਾਰੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਫਾਈ ਸੇਵਕਾਂ ਦੀ ਤੈਨਾਤੀ ਯਕੀਨੀ ਬਣਾਇਆ ਜਾਵੇ।

ਸੂਬਾ ਪ੍ਰਧਾਨ ਸੰਜੀਵ ਕੁਮਾਰ, ਮੀਤ ਪ੍ਰਧਾਨ ਅਤੇ ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਸਮੇਂ 850 ਦੇ ਕਰੀਬ ਸੀਨੀਅਰ ਸੈਕੰਡਰੀ ਸਕੂਲ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੈ ਹਨ ਅਤੇ ਇਹਨਾਂ ਸਕੂਲਾਂ ਦਾ ਪ੍ਰਬੰਧ ਸੀਨੀਅਰ ਲੈਕਚਰਾਰ ਸਾਂਭ ਰਹੇ ਹਨ। ਉਹਨਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ 25 ਸਾਲਾਂ ਤੋਂ ਸੇਵਾ ਨਿਭਾ ਰਹੇ ਲੈਕਚਰਾਰ ਬਗੈਰ ਪਦਉੱਨਤੀ ਦੇ ਹੀ ਸੇਵਾਮੁਕਤ ਹੋ ਰਹੇ ਹਨ।

ਇਸ ਦੌਰਾਨ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਹੈ ਕਿ 2018 ਦੇ ਸੇਵਾ ਨਿਯਮਾਂ ਵਿੱਚ ਸੋਧ ਕਰਕੇ 100 ਫੀਸਦੀ ਪਦਉੱਨਤ ਕੋਟਾ ਕਰਕੇ ਪਦਉੱਨਤੀਆਂ ਕੀਤੀਆਂ ਜਾਣ।

Leave a Reply

Your email address will not be published. Required fields are marked *