Breaking News
Smart Media Dashmesh Mohali Walk Smart Media Insurance Point Hardev Singh Ubha

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਹੀਂ ਰਹੇ

ਨਵੀਂ ਦਿੱਲੀ, 26 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿੱਲੀ ‘ਚ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਅੱਜ ਡਾ. ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਡਾ. ਮਨਮੋਹਨ ਸਿੰਘ ਨੇ ਅੱਜ ਏਮਜ਼ ਵਿਖੇ ਆਖਰੀ ਸਾਹ ਲਏ। ਉਹਨਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਕਾਂਗਰਸ ਪਾਰਟੀ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਡਾਕਟਰ ਮਨਮੋਹਨ ਸਿੰਘ ਯੂਪੀਏ ਦੀ ਸਰਕਾਰ ਸਮੇਂ ਸਾਲ 2004 ਤੋਂ ਸਾਲ 2014 ਤੱਕ ਪ੍ਰਧਾਨ ਮੰਤਰੀ ਰਹੇ ਹਨ। ਇਸ ਤੋਂ ਪਹਿਲਾਂ ਉਹ 1991-96 ਦੌਰਾਨ ਪੀ.ਵੀ. ਨਰਸਿਮਹਾ ਰਾਓ ਦੀ ਅਗਵਾਈ ਵਾਲੀ ਸਰਕਾਰ ਵਿੱਚ ਦੇਸ਼ ਦੇ ਵਿੱਤ ਮੰਤਰੀ ਵੀ ਰਹੇ। ਉਹਨਾਂ ਨੇ ਹੀ ਦੇਸ਼ ਨੂੰ ਵਿਤੀ ਸੰਕਟ ਵਿਚੋਂ ਕੱਢਦਿਆਂ ਆਰਥਿਕ ਸੁਧਾਰਾਂ ਦੀ ਸ਼ੁਰੂਆਤ ਕੀਤੀ ਸੀ ਅਤੇ ਵਿਸ਼ਵ ਭਰ ਵਿੱਚ ਇਕ ਸਨਮਾਨਯੋਗ ਰੁਤਬਾ ਹਾਸਲ ਕੀਤਾ ਸੀ।

ਮਨਮੋਹਨ ਸਿੰਘ ਨੇ 1991-96 ਦੌਰਾਨ ਪੀ.ਵੀ. ਨਰਸਿਮਹਾ ਰਾਓ ਦੀ ਅਗਵਾਈ ਵਾਲੀ ਸਰਕਾਰ ਵਿੱਚ ਦੇਸ਼ ਦੇ ਵਿੱਤ ਮੰਤਰੀ ਵਜੋਂ ਪ੍ਰਮੁੱਖਤਾ ਪ੍ਰਾਪਤ ਕੀਤੀ, ਜਿਸ ਨੇ ਆਰਥਿਕਤਾ ਨੂੰ ਬਦਲ ਦੇਣ ਵਾਲੇ ਵਿਆਪਕ ਸੁਧਾਰ ਕੀਤੇ।

Leave a Reply

Your email address will not be published. Required fields are marked *