
ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ :
ਉਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ। ਅੱਜ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈੰਸ ਵਲੋਂ ਇਹ ਐਲਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।
ਪੰਜਾਬ ਸਰਕਾਰ ਵੱਲੋਂ ਠੰਡ ਕਾਰਨ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ। ਪ੍ਰੰਤੂ ਪਹਾੜਾਂ ਵਿਚ ਹੋ ਰਹੀ ਬਰਫਬਾਰੀ ਅਤੇ ਪਿਛਲੇ ਦਿਨੀਂ ਹੋਈ ਗੜ੍ਹੇਮਾਰੀ ਅਤੇ ਮੀਂਹ ਕਾਰਨ ਠੰਡ ਵੱਧ ਗਈ ਹੈ। ਇਸ ਦੌਰਾਨ ਪੰਜਾਬ ਵਿੱਚ ਸਕੂਲਾਂ ‘ਚ ਛੁੱਟੀਆਂ ਦਾ ਵਾਧਾ 7 ਜਨਵਰੀ ਤੱਕ ਕੀਤਾ ਗਿਆ ਹੈ। ਇਸ ਸਬੰਧੀ ਅੱਜ ਪੱਤਰ ਜਾਰੀ ਹੋ ਗਿਆ ਹੈ।