
ਚੰਡੀਗੜ੍ਹ, 1 ਜਨਵਰੀ, ਪੰਜਾਬੀ ਦੁਨੀਆ ਬਿਊਰੋ:ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਸਾਥੀਆਂ ਸਮੇਤ ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਜਸਵੀਰ ਸਿੰਘ ਗੜ੍ਹੀ ਨੇ ਬਸਪਾ ਵਿੱਚ ਰਹਿੰਦੇ ਹੋਏ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਾਫੀ ਕੰਮ ਕੀਤਾ ਸੀ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਥਾਂ ‘ਤੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂ ਪ੍ਰਧਾਨ ਬਣਾ ਦਿੱਤਾ ਸੀ। ਉਹਨਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਕਾਫੀ ਮਜਬੂਤੀ ਮਿਲੇਗੀ।