Breaking News
Smart Media Dashmesh Insurance Point

ਸਰਕਾਰ ਨੇ ਪੀਪੀਐਸ ਅਧਿਕਾਰੀ ਗੁਰਸ਼ੇਰ ਸਿੰਘ ਸੰਧੂ ਨੂੰ ਕੀਤਾ ਨੌਕਰੀ ਤੋਂ ਬਰਖਾਸਤ

ਚੰਡੀਗੜ੍ਹ, 2 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਸੀਆਈਏ ਖਰੜ ਦੀ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਟੀਵੀ ਚੈਨਲ ਦੁਆਰਾ ਇੰਟਰਵਿਊ ਕਰਾਉਣ ਦੇ ਦੋਸ਼ ਤਹਿਤ ਮੁਅੱਤਲ ਚੱਲ ਰਹੇ ਪੀਪੀਐਸ ਅਧਿਕਾਰੀ ਗੁਰਸ਼ੇਰ ਸਿੰਘ ਸੰਧੂ ਨੂੰ ਅੱਜ ਪੰਜਾਬ ਸਰਕਾਰ ਨੇ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਦੱਸਣਯੋਗ ਹੈ ਕਿ ਗੁਰਸ਼ੇਰ ਸਿੰਘ ਸੰਧੂ ਉੱਤੇ ਦੁਰਵਿਵਹਾਰ, ਲਾਪਰਵਾਹੀ ਅਤੇ ਡਿਊਟੀ ਵਿੱਚ ਅਣਗਹਿਲੀ, ਅਨੁਸ਼ਾਸਨ ਅਤੇ ਆਚਰਣ ਦੀ ਘੋਰ ਉਲੰਘਣਾ ਕਰਕੇ ਪੰਜਾਬ ਪੁਲਿਸ ਦੇ ਅਕਸ਼ ਨੂੰ ਗੰਭੀਰ ਰੂਪ ਵਿੱਚ ਖਰਾਬ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਹੁਕਮ ਅੱਜ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਜਾਰੀ ਕੀਤੇ ਹਨ।

Leave a Reply

Your email address will not be published. Required fields are marked *