Breaking News
Smart Media Dashmesh Insurance Point

MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦੇ ਨਾਮ ਦਾ ਕੀਤਾ ਐਲਾਨ

ਚੰਡੀਗੜ੍ਹ, 4 ਜਨਵਰੀ, ਪੰਜਾਬੀ ਦੁਨੀਆ ਬਿਊਰੋ :

ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸੰਘ ਖਾਲਸਾ ਵੱਲੋਂ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ।

ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਜ ਆਪਣੀ ਨਵੀਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ (ਆਨੰਦਪੁਰ ਸਾਹਿਬ) ਐਲਾਨ ਦਿੱਤਾ ਹੈ। ਉਹਨਾਂ ਦੱਸਿਆ ਕਿ ਪਾਰਟੀ ਦਾ ਰਸਮੀ ਐਲਾਨ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ਦੌਰਾਨ ਹੋਣ ਵਾਲੀ ਪੰਥ ਬਚਾਓ-ਪੰਜਾਬ ਬਚਾਓ ਕਾਨਫਰੰਸ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਬਚਾਉਣ ਲਈ ਇਸ ਨਵੀਂ ਰਾਜਨੀਤਿਕ ਪਾਰਟੀ ਦਾ ਗਠਨ ਬਹੁਤ ਜ਼ਰੂਰੀ ਸੀ। ਉਹਨਾਂ ਅੱਗੇ ਕਿਹਾ ਕਿ ਸ੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗੀਆਂ ਨਾਲ ਇਸ ਨਵੀਂ ਰਾਜਨੀਤਿਕ ਪਾਰਟੀ ਰਾਹੀਂ ਪੰਜਾਬ ਨੂੰ ਬਚਾਉਣ ਦਾ ਯਤਨ ਕੀਤਾ ਜਾਵੇਗਾ।

Leave a Reply

Your email address will not be published. Required fields are marked *