Breaking News
Smart Media Dashmesh Insurance Point

ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

ਚੰਡੀਗੜ੍ਹ, 30 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਚੰਡੀਗੜ੍ਹ ਦੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੰਦਿਆਂ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਪਿਛਲੇ ਦਿਨੀਂ ਰਿਸ਼ਵਤ ਮਾਮਲੇ ਵਿੱਚ ਕੁਲਦੀਪ ਕੁਮਾਰ ‘ਤੇ ਐਫਆਈਆਰ ਦਰਜ ਕੀਤੀ ਗਈ ਸੀ।

ਦੱਸਣਯੋਗ ਹੈ ਕਿ ਮੇਅਰ ਕੁਲਦੀਪ ਕੁਮਾਰ ਵੱਲੋਂ ਚੋਣਾਂ ਵਿੱਚ ਹਿੱਸਾ ਲੈਣ ਲਈ ਗ੍ਰਿਫਤਾਰੀ ‘ਤੇ ਰੋਕ ਲਾਉਣ ਲਈ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਕੋਈ ਵੀ ਰਕਮ ਕੁਲਦੀਪ ਕੁਮਾਰ ਦੇ ਖਾਤੇ ਵਿੱਚ ਨਹੀਂ ਗਈ ਹੈ ਅਤੇ ਜਾਂਚ ਲਈ ਕੁਲਦੀਪ ਕੁਮਾਰ ਸਹਿਯੋਗ ਕਰਨਗੇ।

Leave a Reply

Your email address will not be published. Required fields are marked *