Breaking News
Dashmesh GS Electricals Verka Smart Media Insurance Point Tav Prasad

ਗਿ: ਹਰਪ੍ਰੀਤ ਸਿੰਘ ਨੂੰ ਜਲੀਲ ਕਰਕੇ ਅਹੁਦੇ ਤੋਂ ਹਟਾਉਣਾ ਨਿੰਦਣਯੋਗ ਕਾਰਵਾਈ: ਗਿਆਨੀ ਰਘਬੀਰ ਸਿੰਘ

ਚੰਡੀਗੜ੍ਹ, 13 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦਾ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਦਿਆਂ ਹੋਇਆ ਲਿਖਿਆ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਦੇਖ ਰਿਹਾ ਹਾਂ, ਜਿਸ ਨਾਲ ਮੈਨੂੰ ਬਹੁਤ ਦੁਖ ਹੋਇਆ ਹੈ।

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਤਰੀਕਾ ਸਹੀ ਨਹੀਂ ਹੈ। ਬੀਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਤਹਿਤ ਹੋਏ ਫੈਸਲਿਆਂ ਤੋਂ ਬਾਅਦ ਇਹ ਮਹਿਸੂਸ ਕੀਤਾ ਜਾ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਕਿਸੇ ਸਾਜਿਸ਼ ਤਹਿਤ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ।

ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀ ਹੈ। ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋਂ ਸੇਵਾਮੁਕਤ ਕਰਨਾ ਮੰਦਭਾਗਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਵਰਤਾਰਾ ਹੈ।

Leave a Reply

Your email address will not be published. Required fields are marked *