Breaking News
Smart Media Dashmesh Mohali Walk Smart Media Insurance Point Hardev Singh Ubha

ਲੋਕ ਸਭਾ ਚੋਣਾਂ : ਭਾਜਪਾ ਨੇ ਚੰਡੀਗੜ੍ਹ ਸਣੇ 8 ਹੋਰ ਹਲਕਿਆਂ ਤੋਂ ਉਮੀਦਵਾਰ ਐਲਾਨੇ

ਚੰਡੀਗੜ੍ਹ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਭਾਰਤੀ ਜਨਤਾ ਪਾਰਟੀ ਵੱਲੋਂ ਚੰਡੀਗੜ੍ਹ ਸਮੇਤ 8 ਹੋਰ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਭਾਜਪਾ ਨੇ ਦੋ ਵਾਰ ਮੈਂਬਰ ਪਾਰਲੀਮੈਂਟ ਕਿਰਨ ਖੇਰ ਦੀ ਟਿਕਟ ਕੱਟਦਿਆਂ ਇਸ ਵਾਰ ਸੰਜੇ ਟੰਡਨ ਨੂੰ ਉਮੀਦਵਾਰ ਐਲਾਨਿਆ ਹੈ।

ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਹਮੇਸ਼ਾ ਪੈਰਾਸ਼ੂਟ ਰਾਹੀਂ ਉਮੀਦਵਾਰ ਐਲਾਨੇ ਜਾਣ ਤੋਂ ਇਥੋਂ ਦੇ ਲੋਕ ਖੁਸ਼ ਨਹੀਂ ਸਨ, ਕਿਉਂਕਿ ਉਹਨਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਅਸਲ ਮੁੱਦਿਆਂ ਤੋਂ ਬਾਹਰਲੇ ਥੋਪੇ ਉਮੀਦਵਾਰਾਂ ਨੂੰ ਪਤਾ ਨਾ ਹੋਣ ਸਦਕਾ, ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈਂਦਾ ਹੈ।

Leave a Reply

Your email address will not be published. Required fields are marked *