Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਪੁਲੀਸ ‘ਚ ਜਲਦ 10 ਹਜ਼ਾਰ ਨਵੀਆਂ ਨੌਕਰੀਆਂ ਲਈ ਭਰਤੀ ਕਰਾਂਗੇ: ਭਗਵੰਤ ਮਾਨ

ਹੁਸ਼ਿਆਰਪੁਰ, 2 ਮਾਰਚ, ਪੰਜਾਬ ਦੁਨੀਆ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲੀਸ ਵਿੱਚ ਵੱਖ ਵੱਖ ਪੋਸਟਾਂ ਲਈ 10 ਹਜ਼ਾਰ ਨਵੀਆਂ ਨਿਯੁਕਤੀਆ ਕੀਤੀਆਂ ਜਾਣਗੀਆਂ। ਇਸ ਲਈ ਜਲਦ ਹੀ ਕੈਬਨਿਟ ਮੀਟਿੰਗ ਵਿੱਚ ਮਤਾ ਲਿਆਂਦਾ ਜਾਵੇਗਾ।

ਅੱਜ ਐਤਵਾਰ ਨੂੰ CM ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਜਹਾਨਖੇਲਾਂ ਵਿੱਚ 2493 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਿਰਕਤ ਕਰਨ ਲਈ ਕੀਤੀ ਪੁੱਜੇ ਸਨ। ਇਸ ਦੌਰਾਨ ਮੁੱਖ ਮੰਤਰੀ ਵਲੋਂ ਪਾਸਿੰਗ ਆਊਟ ਪਰੇਡ ਦੌਰਾਨ ਨਵੇਂ ਰੰਗਰੂਟਾਂ ਤੋਂ ਸਲਾਮੀ ਲਈ ਗਈ।

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਦੇਸ਼ ਵਿਰੋਧੀ ਤਾਕਤਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਸਾਡੇ ਸਾਰੇ ਤਿਉਹਾਰ ਸਭ ਕੌਮਾਂ ਦੇ ਲੋਕ ਇਕੱਠੇ ਮਿਲਕੇ ਮਨਾਉਂਦੇ ਹਨ। ਉਹਨਾਂ ਨੌਜਵਾਨਾਂ ਨੂੰ ਨਸ਼ਾ ਮੁਕਤੀ ਖਿਲਾਫ਼ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।

Leave a Reply

Your email address will not be published. Required fields are marked *