Breaking News
Smart Media Dashmesh Insurance Point

ਅੰਤਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ

ਚੰਡੀਗੜ੍ਹ, 17 ਮਾਰਚ, ਪੰਜਾਬੀ ਦੁਨੀਆ ਬਿਊਰੋ :

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਥੇ ਹੋਈ ਮੀਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਕਮੇਟੀ ਵੱਲੋਂ ਇਸ ਸੰਬੰਧੀ ਸਾਂਝੇ ਤੌਰ ‘ਤੇ ਮਤਾ ਪਾਸ ਕੀਤਾ ਗਿਆ।

ਅੰਤਰਿੰਗ ਕਮੇਟੀ ਨੇ ਇਹ ਫੈਸਲਾ ਕੀਤਾ ਕਿ ਮੈਂਬਰ ਵਿਅਕਤੀਗਤ ਤੌਰ ‘ਤੇ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਅਤੇ ਨਾਲ ਹੀ ਕਮੇਟੀ ਦੇ ਕੁਝ ਮੈਂਬਰ ਧਾਮੀ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਵੀ ਅਪੀਲ ਕਰਨਗੇ।ਮੰਨਿਆ ਜਾ ਰਿਹਾ ਹੈ ਕਿ ਕਮੇਟੀ ਨੇ ਧਾਮੀ ਦੀ ਭੂਮਿਕਾ ਨੂੰ ਅਹਿਮ ਮੰਨਦੇ ਹੋਏ ਉਨ੍ਹਾਂ ਦੇ ਅਸਤੀਫ਼ੇ ਨੂੰ ਸਵੀਕਾਰ ਨਾ ਕਰਨ ਦਾ ਫ਼ੈਸਲਾ ਲਿਆ ਹੈ।

Leave a Reply

Your email address will not be published. Required fields are marked *