Breaking News
Dashmesh GS Electricals Verka Smart Media Insurance Point Tav Prasad

ਸਿਕੰਦਰ ਸਿੰਘ ਮਲੂਕਾ ਦਾ ਪੁੱਤਰ ਤੇ ਨੂੰਹ BJP ‘ਚ ਹੋਏ ਸ਼ਾਮਲ

ਚੰਡੀਗੜ੍ਹ, 11 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੀ ਸ਼ੋ੍ਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਉਹਨਾਂ ਦੀ ਆਈਏਐਸ ਨੂੰਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅਜੇ ਕੁਝ ਦਿਨ ਪਹਿਲਾਂ ਹੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਵੀ ਕਿਆਸਅਰਾੲੀਆਂ ਹਨ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਹੋ ਸਕਦੀ ਹੈ। ਦੱਸਣਯੋਗ ਹੈ ਕਿ 2015 ਵਿੱਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ ਅਤੇ ਉਹਨਾਂ ਨੇ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕੀਤਾ ਹੈ।
ਜਾਣਕਾਰੀ ਅਨੁਸਾਰ ਭਾਜਪਾ ਪਿਛਲੇ ਕੁਝ ਸਮੇਂ ਤੋਂ ਸਿਕੰਦਰ ਸਿੰਘ ਮਲੂਕਾ ਦੇ ਪਰਿਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਆਈਏਐਸ ਪਰਮਪਾਲ ਕੌਰ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਮਲੂਕਾ ਪਰਿਵਾਰ ਭਾਜਪਾ ਦੇ ਸੰਪਰਕ ਵਿੱਚ ਸੀ।

ਸੂਤਰਾਂ ਮੁਤਾਬਕ ਸਾਬਕਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਅਕਾਲੀ ਦਲ ਦੀ ਟਿਕਟ ਲੈਣ ਦੀ ਕੋਸ਼ਿਸ਼ ਵਿੱਚ ਸਨ ਅਤੇ ਉਹਨਾਂ ਨੂੰ ਟਿਕਟ ਮਿਲਣ ਦੀ ਸੰਭਾਵਨਾ ਨਜ਼ਰ ਨਹੀਂ ਆ ਰਹੀ ਸੀ।

Leave a Reply

Your email address will not be published. Required fields are marked *