Breaking News
Smart Media Dashmesh Mohali Walk Smart Media Insurance Point Hardev Singh Ubha

ਭਾਜਪਾ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਅਵਿਨਾਸ਼ ਖੰਨਾ ਨੂੰ ਇੰਚਾਰਜ ਅਤੇ ਵਿਜੇ ਸਾਂਪਲਾ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ

ਚੰਡੀਗੜ੍ਹ, 22 ਮਾਰਚ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋਣ ਗਈ ਸੀ। ਇਸ ਸੀਟ ਉਤੇ ਹੁਣ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਿਸੇ ਸਮੇਂ ਵੀ ਹੋ ਸਕਦਾ ਹੈ। ਸੱਤਾਧਾਰੀ ਪਾਰਟੀ ਨੇ ਇਸ ਸੀਟ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਜਦਕਿ ਭਾਜਪਾ ਅਤੇ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ।

ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਅੱਜ ਹਲਕਾ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਆਪਣੇ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕਰ ਦਿੱਤੇ ਹਨ, ਜਿਸ ਅਨੁਸਾਰ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਇੰਚਾਰਜ ਅਤੇ ਵਿਜੇ ਸਾਂਪਲਾ ਨੂੰ ਕੋ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਭਾਜਪਾ ਅਗਲੇ ਹਫਤੇ ਆਪਣੇ ਉਮੀਦਵਾਰ ਦਾ ਵੀ ਐਲਾਨ ਕਰ ਸਕਦੀ ਹੈ।

Leave a Reply

Your email address will not be published. Required fields are marked *