Breaking News
Dashmesh GS Electricals Verka Smart Media Insurance Point Tav Prasad

ਪੰਜਾਬ ਦਾ ਬਜਟ ਦਿਸ਼ਾਹੀਣ, ਨਿਕੰਮਾ ਤੇ ਮਹਿਲਾਵਾਂ ਨਾਲ ਧੋਖੇ ਵਾਲਾ : ਹਰਦੇਵ ਉੱਭਾ

ਮੋਹਾਲੀ, 26 ਮਾਰਚ, ਪੰਜਾਬੀ ਦੁਨੀਆ ਬਿਊਰੋ:

ਵੱਡੇ ਵੱਡੇ ਝੂਠੇ ਵਾਅਦੇ ਕਰਕੇ ਤੇ ਪੰਜਾਬੀਆ ਦੇ ਜਜ਼ਬਾਤਾਂ ਨਾਲ ਖਿਲਵਾੜ ਕਰਕੇ ਸੱਤਾ ਤੇ ਕਾਬਜ ਭਗਵੰਤ ਮਾਨ ਸਰਕਾਰ ਨੇ ਲਗਾਤਾਰ ਚੌਥੇ ਬਜਟ ਵਿੱਚ ਵੀ ਮਹਿਲਾਵਾਂ ਨਾਲ ਧੋਖਾ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕੀਤਾ।

ਉਹਨਾਂ ਕਿਹਾ ਕਿ ਇਹ ਬਜਟ ਖੋਖਲਾ, ਨਿਕੰਮਾ ਅਤੇ ਦਿਸ਼ਾਹੀਣ ਬਜਟ ਹੈ। ਇਸ ਬਜਟ ਵਿੱਚ ਕਿਸਾਨਾਂ, ਮਜਦੂਰਾਂ, ਵਿਉਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾ, ਐਸੀ/ਬੀਸੀ ਭਾਈਚਾਰੇ ਤੇ ਵਿਦਿਆਰਥੀਆਂ ਸਮੇਤ ਸਾਰੇ ਪੰਜਾਬੀਆਂ ਦੇ ਪੱਲੇ ਸਿਰਫ ਨਿਰਾਸ਼ਾ ਹੀ ਪਾਈ ਹੈ। ਉਹਨਾਂ ਕਿਹਾ ਕਿ ਮੁੱਖ ਭਗਵੰਤ ਮਾਨ ਨੇ ਉਪ ਚੋਣਾਸ਼ ਦੌਰਾਨ ਮਹਿਲਾਵਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਇਸ ਬਜਟ ਵਿੱਚ ਮਹਿਲਾਵਾਂ ਨੂੰ 1000 ਰੁਪਏ ਮਹੀਨੇ ਦੀ ਸਹਾਇਤਾ ਦਾ ਐਲਾਨ ਕਰੇਗੀ, ਇਹ ਸਭ ਝੂਠ ਨਿਕਲਿਆ। ਉਹਨਾਂ ਕਿਹਾ ਦੂਸਰੇ ਪਾਸੇ ਭਾਜਪਾ ਦੀ ਦਿੱਲੀ ਦੀ ਸਰਕਾਰ ਹੈ ਜਿਸ ਨੇ ਸਰਕਾਰ ਬਣਦਿਆਂ ਹੀ ਆਪਣੇ ਵਾਅਦੇ ਪੂਰੇ ਕਰ ਦਿੱਤੇ ਹਨ। ਉੱਭਾ ਨੇ ਭਗਵੰਤ ਮਾਨ ਸਰਕਾਰ ਦੇ ਬਜਟ ਨੂੰ ਨਿਕੰਮਾ ਬਜਟ ਕਰਾਰ ਦਿੱਤਾ ਹੈ।

Leave a Reply

Your email address will not be published. Required fields are marked *