Breaking News

ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤੇ ਜਾਣ ਵਾਲਾ ਰੋਸ ਧਰਨਾ ਮੁਲਤਵੀ: ਫੈਡਰੇਸ਼ਨ

ਐਸ.ਏ.ਐਸ. ਨਗਰ, 3 ਮਾਰਚ, ਪੰਜਾਬੀ ਦੁਨੀਆ ਬਿਊਰੋ :

ਜਨਰਲ ਕੈਟਾਗਰੀਜ ਵੈਲਫੈਅਰ ਫੈਡਰੇਸ਼ਨ ਪੰਜਾਬ (ਰਜਿ:) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਮੂਹਰੇ 6 ਅਪ੍ਰੈਲ ਨੂੰ ਦਿੱਤਾ ਜਾ ਰਿਹਾ ਰੋਸ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ ਗੜਾਂਗ ਨੇ ਦੱਸਿਆ ਕਿ ਬੀਤੇ ਦਿਨੀ ਅਮਨ ਅਰੋੜਾ ਨੇ ਵਫਦ ਨੂੰ ਮੀਟਿੰਗ ਲਈ ਸੱਦਿਆ ਸੀ, ਜਿਸ ਵਿੱਚ ਫੈਡਰੇਸ਼ਨ ਨੇ ਕਿਹਾ ਸੀ ਕਿ ਪੰਜਾਬ ਵਿੱਚ ਐਸ.ਸੀ. ਕਮਿਸ਼ਨ ਅਤੇ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਲਗਾ ਦਿੱਤੇ ਗਏ ਹਨ। ਸਿਤਮ ਦੀ ਗੱਲ ਇਹ ਹੈ ਕਿ ਅੱਜ ਤੱਕ ਜਨਰਲ ਕੈਟਾਗਿਰੀ ਕਮਿਸ਼ਨ ਦਾ ਚੇਅਰਮੈਨ ਨਹੀ ਲਗਾਇਆ ਗਿਆ, ਜਿਸ ਕਾਰਨ ਜਨਰਲ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਇਸ ਤੋਂ ਬਿਨਾਂ ਜਨਰਲ ਵਰਗ ਦੇ ਕਾਲਜ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਵਾਲਾ ਵਜੀਫਾ ਵੀ ਬੰਦ ਕੀਤਾ ਜਾ ਰਿਹਾ ਹੈ, ਜੋ ਕਿ ਉਹਨਾਂ ਨਾਲ ਬੇਇਨਸਾਫੀ ਹੈ। ਫੈਡਰੇਸ਼ਨ ਨੇ ਮੰਗ ਕੀਤੀ ਕਿ ਇਸ ਵਜੀਫੇ ਦੀ ਰਾਸ਼ੀ ਵਧਾ ਕੇ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਵਜੀਫਾ ਸ਼ੁਰੂ ਕੀਤਾ ਜਾਵੇ। ਇਸ ਤੋਂ ਬਿਨਾਂ ਪਿਛਲੇ ਤਿੰਨ ਦਹਾਕਿਆਂ ਤੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਲੈਕਚਰਾਰਾਂ ਨੂੰ ਤਰੁੰਤ ਪ੍ਰਿੰਸੀਪਲਾਂ ਵਜੋਂ ਤਰੱਕੀਆਂ ਦਿੱਤੀਆਂ ਜਾਣ। ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ 2018 ਦੇ ਸਿੱਖਿਆ ਨਿਯਮਾਂ ਵਿੱਚ ਸੋਧ ਕਰਦੇ ਹੋਏ ਤਰੱਕੀ ਕੋਟਾ 50 ਪ੍ਰਤੀਸ਼ਤ ਤੋਂ ਵਧਾ ਕੇ ਪਹਿਲਾਂ ਵਾਂਗ 75 ਪ੍ਰਤੀਸ਼ਤ ਕਰ ਦਿੱਤਾ ਜਾਵੇ । ਇਹ ਮੀਟਿੰਗ ਸੁਖਾਵੇਂ ਮਾਹੋਲ ਵਿੱਚ ਹੋਈ।

ਅਮਨ ਅਰੋੜਾ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇਗਾ । ਇਸ ਸਬੰਧੀ ਉਹਨਾਂ ਜਲਦੀ ਕਾਰਵਾਈ ਦਾ ਭਰੋਸਾ ਵੀ ਦਿੱਤਾ। ਇਸ ਉਪਰੰਤ ਸੂਬਾ ਕਮੇਟੀ ਨੇ ਫੈਸਲਾ ਕੀਤਾ ਕਿ ਅਮਨ ਅਰੋੜਾ ਦੇ ਭਰੋਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਹਾਲ ਦੀ ਘੜੀ 6 ਅਪ੍ਰੈਲ ਵਾਲਾ ਰੋਸ ਧਰਨਾ ਮੁਲਤਵੀ ਕੀਤਾ ਜਾਂਦਾ ਹੈ। ਜੇਕਰ ਜਲਦੀ ਹੀ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਫੈਡਰੇਸ਼ਨ ਵੱਲੋਂ ਸਮੇਂ ਅਨੁਸਾਰ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ।

ਵਫਦ ਵਿੱਚ ਸੂਬਾ ਪ੍ਰਧਾਨ ਸੁਖਬੀਰ ਸਿੰਘ, ਸ਼ਿਆਮ ਲਾਲ ਸ਼ਰਮਾ, ਜਸਬੀਰ ਸਿੰਘ ਗੜਾਂਗ,ਸੁਦੇਸ਼ ਕਮਲ ਸ਼ਰਮਾਂ, ਦਿਲਬਾਗ ਸਿੰਘ, ਹਰਪਿੰਦਰ ਸਿੰਘ ਅਤੇ ਕਈ ਹੋਰ ਆਗੂ ਵੀ ਸ਼ਾਮਲ ਸਨ।

Leave a Reply

Your email address will not be published. Required fields are marked *