Breaking News
Dashmesh GS Electricals Verka Smart Media Insurance Point Tav Prasad

ਕੋਈ ਵੀ ਸਕੂਲ ਪ੍ਰਿੰਸੀਪਲ ਤੋਂ ਸੱਖਣਾ ਨਹੀਂ ਰਹੇਗਾ: ਐਡਵੋਕੇਟ ਅਮਰਪਾਲ ਸਿੰਘ

ਮੋਹਾਲੀ, 3 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਪਿਛਲੇ ਵੀਹ-ਪੱਚੀ ਸਾਲਾਂ ਤੋਂ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਲੈਕਚਰਾਰਾਂ ਦਾ ਇੱਕ ਵਫਦ ਜ਼ਿਲ੍ਹਾ ਗੁਰਦਾਸਪੁਰ ਤੋਂ ਗੌਰਮਿੰਟ ਸਕੂਲ ਲੈਕਚਰਾਰ ਪਰੋਮੋਸ਼ਨ ਫਰੰਟ ਪੰਜਾਬ ਦੇ ਬੈਨਰ ਹੇਠ ਅਤੇ ਪ੍ਰਧਾਨ ਸੰਜੀਵ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਝਾ ਜੋਨ ਪ੍ਰਮੋਸ਼ਨ ਫਰੰਟ ਦੇ ਕੋਆਰਡੀਨੇਟਰ ਲੈਕਚਰਾਰ ਗੁਰਮੀਤ ਸਿੰਘ ਭੋਮਾ ਸਟੇਟ ਅਤੇ ਨੈਸ਼ਨਲ ਐਵਾਰਡੀ ਦੀ ਅਗਵਾਈ ਹੇਠ ਮਾਣਯੋਗ ਐਡਵੋਕੇਟ ਅਮਰਪਾਲ ਸਿੰਘ ਵਿਧਾਇਕ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਮਿਲਿਆ।

ਇਸ ਦੌਰਾਨ ਉਨ੍ਹਾਂ ਵੱਲੋਂ ਮੰਗ ਪੱਤਰ ਸੌਂਪਿਆ ਗਿਆ ਜਿਸਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ 900 ਦੇ ਕਰੀਬ ਸਕੂਲ ‌ਪਿੰਸੀਪਲਾਂ ਦੀਆਂ ਖਾਲੀ ਪੋਸਟਾਂ ਨੂੰ ਪਹਿਲ ਦੇ ਆਧਾਰ ਤੇ 2018 ਦੇ ਸੇਵਾ ਨਿਯਮਾਂ ਵਿੱਚ ਸੋਧ ਕਰਕੇ 75:25 ਵਾਲੇ ਨਿਯਮਾਂ ਨੂੰ ਲਾਗੂ ਕਰਕੇ ਤਰੱਕੀ ਵਿਧੀ ਰਾਹੀਂ ਭਰਨਾ ਹੈ। ਜ਼ਿਕਰਯੋਗ ਹੈ ਸਰਕਾਰੀ ਸਕੂਲਾਂ ਦੇ ਬਹੁਤੇ ਲੈਕਚਰਾਰ ਬਿਨਾਂ ਪ੍ਰਮੋਸ਼ਨ ਤੋਂ ਸੇਵਾਮੁਕਤ ਹੋ ਰਹੇ ਹਨ ਅਤੇ 900 ਦੇ ਕਰੀਬ ਸੈਕੰਡਰੀ ਸਕੂਲ ਬਿਨਾਂ ਪ੍ਰਿੰਸੀਪਲ ਚੱਲ ਰਹੇ ਹਨ।

ਇਸ ਸਬੰਧੀ ਵਿਧਾਇਕ ਸਾਹਿਬ ਨੇ ਭਰੋਸਾ ਦਿਵਾਇਆ ਕਿ ਜਲਦੀ ਹੀ ਸਾਰੀਆਂ ਤਰੱਕੀਆਂ ਨਵੀਂ ਸੋਧ 75:25 ਅਨੁਸਾਰ ਕਰ ਦਿਤੀਆਂ ਜਾਣਗੀਆਂ ਅਤੇ ਕੋਈ ਵੀ ਸਕੂਲ ਪ੍ਰਿੰਸੀਪਲ ਤੋਂ ਬਗੈਰ ਨਹੀਂ ਰਹੇਗਾ। ਉਹ ਖੁਦ ਨਿੱਜੀ ਦਿਲਚਸਪੀ ਲੈਣ ਕੇ ਇਸ ਬਾਬਤ ਮਾਣਯੋਗ ਸਿਖਿਆ ਮੰਤਰੀ ਜੀ ਨਾਲ ਰਾਬਤਾ ਕਰਨਗੇ।

ਇਸ ਮੌਕੇ ਲੈਕਚਰਾਰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਲੈਕਚਰਾਰ ਅਮਰਿੰਦਰ ਸਿੰਘ, ਨਿਰਮਲਜੀਤ ਸਿੰਘ, ਫੁਲਜਿੰਦਰ ਸਿੰਘ,ਅਲਕਾ ਬਿਬਰਾ, ਅਮਨਦੀਪ ਕੌਰ, ਅਸ਼ੋਕ ਕੁਮਾਰ ਸੰਦੀਪ ਸਿੰਘ ਅਤੇ ਸੁਖਦੇਵ ਸਿੰਘ ਰੋਮੀ ਪੀ.ਏ. ਹਾਜ਼ਰ ਸਨ।

Leave a Reply

Your email address will not be published. Required fields are marked *