Breaking News
Dashmesh GS Electricals Verka Smart Media Insurance Point Tav Prasad

ਕਾਂਗਰਸ ਨੇ ਲੁਧਿਆਣਾ ਪੱਛਮੀ ਤੋਂ ਆਸ਼ੂ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ, 5 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਕਾਂਗਰਸ ਨੇ ਬੀਤੀ ਕੱਲ੍ਹ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ 54 ਸਾਲਾ ਆਸ਼ੂ ਪਾਰਟੀ ਦਾ ਇੱਕ ਪ੍ਰਮੁੱਖ ਹਿੰਦੂ ਚਿਹਰਾ ਹਨ ਅਤੇ ਪਹਿਲਾਂ ਵੀ ਲੁਧਿਆਣਾ ਪੱਛਮੀ ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। ਪਾਰਟੀ ਦੇ ਇੱਕ ਬਿਆਨ ਅਨੁਸਾਰ, ਸੀਟ ਤੋਂ ਉਪ-ਚੋਣ ਲੜਨ ਲਈ ਉਨ੍ਹਾਂ ਦੀ ਉਮੀਦਵਾਰੀ ਨੂੰ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਮਨਜ਼ੂਰੀ ਦੇ ਦਿੱਤੀ ਸੀ।

ਦੱਸਣਯੋਗ ਹੈ ਕਿ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਸੀਟ ਖਾਲੀ ਹੋ ਗਈ ਸੀ। ਉਪ-ਚੋਣ ਦੀ ਮਿਤੀ ਦਾ ਅਜੇ ਐਲਾਨ ਹੋਣਾ ਬਾਕੀ ਹੈ। ‘ਆਪ’ ਨੇ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਸੀ।

Leave a Reply

Your email address will not be published. Required fields are marked *