
ਚੰਡੀਗੜ੍ਹ, 13 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਮੌਸਮ ਵਿਭਾਗ ਨੇ ਪੰਜਾਬ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿੱਚ ਇੱਕ ਹਫ਼ਤੇ ਅੰਦਰ ਦੂਜੀ ਵਾਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ ਵਿੱਚ ਸ਼ਨੀਵਾਰ ਅਤੇ ਐਤਵਾਰ ਤੱਕ ਰਹੇਗਾ। ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਆਏ ਬਦਲਾਅ ਤੋਂ ਬਾਅਦ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਜ਼ਿਲਿ੍ਹਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੇ ਵੀ ਆਸਾਰ ਹਨ।