
ਚੰਡੀਗੜ੍ਹ, 13 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 15 ਅਪ੍ਰੈਲ ਨੂੰ ਮੁਲਾਕਾਤ ਕਰਨਗੇ। ਤਿਹਾੜ ਜੇਲ੍ਹ ਪ੍ਰਸ਼ਾਸਨ ਵਲੋਂ ਕੇਜਰੀਵਾਲ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਨਵਾਂ ਸ਼ਡਿਊਲ ਜਾਰੀ ਕੀਤਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ ਸੀ। ਇਸ ਸਬੰਧੀ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ 15 ਅਪ੍ਰੈਲ ਨੂੰ ਹੋਣ ਵਾਲੀ ਮੀਟਿੰਗ ਦੀਆਂ ਸੁਰੱਖਿਆ ਪ੍ਰਬੰਧਾਂ ਤਿਆਰੀਆਂ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਗਏ।
ਜੇਲ੍ਹ ਅਧਿਕਾਰੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜੇਲ੍ਹ ‘ਚ ਕੇਜਰੀਵਾਲ ਨਾਲ ਮੁਲਾਕਾਤ ਸਮੇਂ ਸੁਰੱਖਿਆ ਪ੍ਰਬੰਧਾਂ ਦੇ ਕਈ ਮਾਪਦੰਡ ਤੈਅ ਕੀਤੇ ਗਏ ਹਨ ਅਤੇ ਇਹ ਮੀਟਿੰਗ ਦੁਪਹਿਰ ਨੂੰ ਸਖ਼ਤ ਸੁਰੱਖਿਆ ਹੇਠ “ਮੁਲਾਕਾਤ ਜੰਗਲੇ” ਦੇ ਅੰਦਰ ਹੋਵੇਗੀ।