Breaking News
Smart Media Dashmesh Insurance Point

ਸਿੱਖ ਪ੍ਰਚਾਰਕ ਦੀ ਬੇਟੀ ਨੇ ਤਾਈਕਵਾਂਡੋ ‘ਚ ਤੀਜਾ ਸਥਾਨ ਹਾਸਲ ਕਰਕੇ ਸਮੁੱਚੇ ਦੇਸ਼ ਤੇ ਪੰਥ ਦਾ ਨਾਮ ਰੌਸ਼ਨ ਕੀਤਾ

ਹਰਦੇਵ ਸਿੰਘ ਉੱਭਾ ਨੇ ਗੁਰਕੀਰਤ ਕੌਰ ਨੂੰ ਕੀਤਾ ਸਨਮਾਨਿਤ

ਕਿਹਾ, ਸਮੁੱਚਾ ਪਰਿਵਾਰ ਤੇ ਕੋਚ ਦਵਿੰਦਰ ਸਿੰਘ ਵਧਾਈ ਦੇ ਪਾਤਰ

ਮੋਹਾਲੀ, 4 ਮਈ, ਪੰਜਾਬੀ ਦੁਨੀਆ ਬਿਊਰੋ:

ਸ਼੍ਰੋਮਣੀ ਕਮੇਟੀ ਪ੍ਰਚਾਰਕ ਗੁਰਪਾਲ ਸਿੰਘ ਤਿੰਮੋਵਾਲ ਦੀ ਹੋਣਹਾਰ ਸਪੁੱਤਰੀ ਗੁਰਕੀਰਤ ਕੌਰ ਦੇ ਸਕਾਈ ਸਿਟੀ ਓਸਾਕਾ, ਜਪਾਨ ਵਿਖੇ ਹੋਏ 81 ਦੇਸ਼ਾਂ ਦੇ ਓਪਨ ਅੰਤਰ-ਰਾਸ਼ਟਰੀ ਤਾਈਕਵਾਂਡੋ ਖੇਡ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਦੇਸ਼ ਤੇ ਪੰਥ ਦਾ ਨਾਮ ਰੌਸ਼ਨ ਕੀਤਾ ਹੈ।

ਅੱਜ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਉੱਘੇ ਸਾਹਿਤਕਾਰ ਡਾਕਟਰ ਦਵਿੰਦਰ ਬੋਹਾ, ਸਰਪੰਚ ਹਰਬੰਸ ਸਿੰਘ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਉਹਨਾਂ ਦੀ ਰਿਹਾਇਸ਼ ‘ਤੇ ਜਾ ਕੇ ਪੰਜਾਬ ਦੀ ਹੋਣਹਾਰ ਬੇਟੀ ਗੁਰਕੀਰਤ ਕੌਰ ਨੂੰ ਸਨਮਾਨਿਤ ਕੀਤਾ ਤੇ ਸਮੁੱਚੇ ਪਰਿਵਾਰ ਤੇ ਕੋਚ ਦਵਿੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ।

ਇਸ ਮੌਕੇ ਬੋਲਦਿਆ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਚਾਰਕ ਗੁਰਪਾਲ ਸਿੰਘ ਤਿੰਮੋਵਾਲ ਦੀ ਸਪੁੱਤਰੀ ਗੁਰਕੀਰਤ ਕੌਰ ਦਾ ਤਾਈਕਵਾਂਡੋ ਅੰਤਰਰਾਸ਼ਟਰੀ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਨਾ ਸਮੁੱਚੇ ਦੇਸ਼ ਤੇ ਪੰਥ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਸਾਡੀ ਇਹ ਹੋਣਹਾਰ ਬੇਟੀ ਭਵਿੱਖ ਵਿੱਚ ਬਹੁਤ ਮੱਲਾਂ ਮਾਰੇਗੀ।

ਇਸ ਦੌਰਾਨ ਉੱਭਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੂੰ ਅਜਿਹੇ ਹੋਣਹਾਰ ਬੱਚਿਆਂ ਦੀ ਹੌਸਲਾ ਅਫਜਾਈ ਤੇ ਮੱਦਦ ਕਰਨੀ ਚਾਹੀਦੀ ਹੈ ਤਾਂ ਕਿ ਦੂਸਰੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਭਾਗ ਲੈਣ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਮਿਲ ਸਕੇ। ਉੱਭਾ ਨੇ ਕਿਹਾ ਕਿ ਭਾਜਪਾ ਇਸ ਹੋਣਹਾਰ ਬੇਟੀ ਦੀ ਹਰ ਸੰਭਵ ਮਦਦ ਕਰੇਗੀ।

Leave a Reply

Your email address will not be published. Required fields are marked *