Breaking News
Dashmesh GS Electricals Verka Smart Media Insurance Point Tav Prasad

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਾਕਿਸਤਾਨ ਨਾਲ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ ਅੰਮ੍ਰਿਤਸਰ, 4 ਮਈ, ਪੰਜਾਬੀ ਦੁਨੀਆ ਬਿਊਰੋ:

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ, ਜਾਸੂਸੀ ਗਤੀਵਿਧੀਆਂ ਵਿਰੁਧ ਫੌਰੀ ਤੇ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਫੌਜ ਛਾਉਣੀ ਖੇਤਰਾਂ ਅਤੇ ਹਵਾਈ ਟਿਕਾਣਿਆਂ ਦੀ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਨਿਭਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ, ਜਿਨਾਂ ਦੀ ਪਛਾਣ ਫਲਕਸ਼ੇਰ ਮਸੀਹ ਪੁੱਤਰ ਜਿੰਦਰ ਮਸੀਹ ਅਤੇ ਸੂਰਜ ਮਸੀਹ ਪੁੱਤਰ ਚੁਗਾ ਮਸੀਹ, ਦੋਵੇਂ ਵਾਸੀ ਬਲੜਵਾਲ, ਥਾਣਾ ਅਜਨਾਲਾ, ਵਜੋਂ ਹੋਈ ਹੈ, ਜੋ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਭੇਜ ਰਹੇ ਸਨ। ਪੁਲਿਸ ਟੀਮਾਂ ਨੇ ਉਨ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਵਿੱਚ ਉਨ੍ਹਾਂ ਦੇ ਪਾਕਿਸਤਾਨੀ ਖੁਫੀਆ ਕਾਰਕੁੰਨਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ | ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਹਰਪ੍ਰੀਤ ਸਿੰਘ ਉਰਫ਼ ਪਿੱਟੂ ਉਰਫ਼ ਹੈਪੀ, ਜੋ ਇਸ ਸਮੇਂ ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਬੰਦ ਹੈ, ਰਾਹੀਂ ਉਕਤ ਦੋਸ਼ੀਆਂ ਦੇ ਸਬੰਧ ਪਾਕਿਸਤਾਨੀ ਖ਼ੁਫੀਆ ਏਜੰਸੀ ਨਾਲ ਸਥਾਪਿਤ ਹੋਏ ਸਨ।

ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਥਾਣਾ ਅਜਨਾਲਾ ਦੇ ਐਸ.ਐਚ.ਓ. ਵੱਲੋਂ ਪ੍ਰਾਪਤ ਗੁਪਤ ਤੇ ਪੁਖ਼ਤਾ ਇਤਲਾਹ ਦੇ ਆਧਾਰ ‘ਤੇ ਇਹ ਖੁਲਾਸਾ ਹੋਇਆ ਹੈ ਕਿ ਦੋਸ਼ੀ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਦੋਵੇਂ ਫੌਜ ਦੀਆਂ ਗਤੀਵਿਧੀਆਂ, ਬੀਐਸਐਫ ਕੈਂਪਾਂ ਦੀ ਸਥਿਤੀ, ਹਵਾਈ ਅੱਡਿਆਂ ਦੀ ਸਥਿਤੀ, ਫੋਟੋਆਂ ਅਤੇ ਹੋਰ ਸੰਵੇਦਨਸ਼ੀਲ ਡੇਟਾ ਤੇ ਮਹੱਤਵਪੂਰਨ ਜਾਣਕਾਰੀਆਂ ਇਕੱਠੀਆਂ ਕਰਨ ਅਤੇ ਪਾਕਿਸਤਾਨ ਵਿੱਚ ਆਪਣੇ ਹੈਂਡਲਰਾਂ ਨੂੰ ਭੇਜਦੇ ਸਨ।ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦੇ ਹੋਏ, ਐਫਆਈਆਰ ਨੰਬਰ 92 ਮਿਤੀ 03.05.2025 ਨੂੰ ਪੁਲਿਸ ਥਾਣਾ ਅਜਨਾਲਾ ਵਿਖੇ ਅਧਿਕਾਰਤ ਗੁਪਤ ਐਕਟ ਦੀ ਧਾਰਾ 3, 5, ਅਤੇ 9, ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 67, ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਦਰਜ ਕੀਤੀ ਗਈ ਹੈ ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੀ ਕੋਈ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਤਾਂ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *