Breaking News
Smart Media Dashmesh Mohali Walk Smart Media Insurance Point Hardev Singh Ubha

ਸ਼ਰਧਾਲੂਆਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ

ਡੇਰਾ ਬਾਬਾ ਨਾਨਕ, 7 ਮਈ, ਪੰਜਾਬੀ ਦੁਨੀਆ ਬਿਊਰੋ :

ਭਾਰਤ ਵੱਲੋਂ ਮੰਗਲਵਾਰ ਰਾਤੀਂ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਉਤੇ ਕੀਤੇ ਹਮਲੇ ਤੋਂ ਬਾਅਦ ਕਈ ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਦ ਕਰਨ ਦੇ ਨਾਲ-ਨਾਲ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ‘ਆਪ੍ਰੇਸ਼ਨ ਸੰਧੂਰ’ ਤਹਿਤ ਭਾਰਤ ਵੱਲੋਂ ਪਾਕਿਸਤਾਨ ਦੇ ਪੰਜਾਬ ਅਤੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਹਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।

ਭਾਰਤ ਦੇ ਗ੍ਰਹਿ ਵਿਭਾਗ ਅਤੇ ਵਿਦੇਸ਼ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਫਿਲਹਾਲ ਸ਼ਰਧਾਲੂਆਂ ਨੂੰ ਰੋਕ ਦਿੱਤਾ ਗਿਆ ਹੈ।

Leave a Reply

Your email address will not be published. Required fields are marked *