
ਚੰਡੀਗੜ੍ਹ, 8 ਮਈ, ਪੰਜਾਬੀ ਦੁਨੀਆ ਬਿਊਰੋ :
ਭਾਰਤ ਸਰਕਾਰ ਦੁਆਰਾ ਬਿਹਾਰ ਦੇ ਗਯਾ ਵਿਖੇ ‘ਖੇਲੋ ਇੰਡੀਆ’ ਤਹਿਤ ਵੱਖ-ਵੱਖ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਗਤਕਾ ਖੇਡ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਹਨਾਂ ਖੇਡਾਂ ਵਿਚ ਤਕਰੀਬਨ 20 ਰਾਜਾਂ ਦੀਆਂ ਟੀਮਾਂ ਇਸ ਵਿੱਚ ਸ਼ਮੂਲੀਅਤ ਕਰ ਰਹੀਆਂ ਸਨ, ਜਿਨਾਂ ਦੇ ਫਾਈਨਲ ਮੁਕਾਬਲੇ ਬੀਤੀ ਰਾਤ ਸੰਪੂਰਨ ਹੋਏ, ਜਿਸ ਵਿੱਚ ਚੰਡੀਗੜ੍ਹ ਦੀ ਗਤਕਾ ਟੀਮ ਨੇ ਵੱਡੀਆਂ ਮੱਲਾਂ ਮਾਰੀਆਂ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਟੀਮ ਦੇ ਕੋਚ ਅਤੇ ਮੈਨੇਜਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਖੇਲੋ ਇੰਡੀਆ ਗਤਕਾ ਮੁਕਾਬਲਿਆਂ ਵਿੱਚ ਚੰਡੀਗੜ੍ਹ ਦੀ ਫਰੀ ਸੋਟੀ ਟੀਮ (ਲੜਕਿਆਂ) ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ ਜਿਸ ਵਿੱਚ ਇਸਵਿੰਦਰ ਸਿੰਘ, ਬਲਜੀਤ ਸਿੰਘ ਅਤੇ ਕੁਲਬੀਰ ਸਿੰਘ ਖਿਡਾਰੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਉਹਨਾਂ ਦੱਸਿਆ ਕਿ ਫਰੀ ਸੋਟੀ ਦੇ ਵਿਅਕਤੀਗਤ ਲੜਕਿਆਂ ਦੇ ਮਾਮਲਿਆਂ ਵਿੱਚ ਭੁਪਿੰਦਰ ਸਿੰਘ ਨੇ ਵੀ ਸੋਨ ਤਗਮਾ ਜਿੱਤਿਆ ਹੈ।
ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਦੌਰਾਨ ਵਿਅਕਤੀਗਤ ਸੋਟੀ ਫਾਈਟ ਮੁਕਾਬਲੇ ਵਿੱਚ ਜਸ਼ਨਦੀਪ ਕੌਰ ਚੰਡੀਗੜ੍ਹ ਨੇ ਚਾਂਦੀ ਦਾ ਤਗਮਾ ਚੰਡੀਗੜ੍ਹ ਦੀ ਝੋਲੀ ਪਾਇਆ ਹੈ। ਉਹਨਾਂ ਦੱਸਿਆ ਕਿ ਬੱਚਿਆਂ ਦੀ ਚੰਡੀਗੜ੍ਹ ਗਤਕਾ ਦੀ ਟੀਮ ਨੇ ਓਵਰਆਲ ਟਰਾਫੀ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਹੈ।
ਇਸ ਦੌਰਾਨ ਉਹਨਾਂ ਦੇ ਨਾਲ ਜੁਆਇੰਟ ਡਾਇਰੈਕਟਰ ਡਾ. ਮਹਿੰਦਰ ਸਿੰਘ, ਪ੍ਰਧਾਨ ਜਗਸੀਰ ਸਿੰਘ ਮਾਨ, ਗੁਰਜੀਤ ਸਿੰਘ ਬਾਜਵਾ, ਮੁਕੇਸ਼ ਗੋਇਲ, ਜਗਦੀਸ਼ ਸਿੰਘ ਕੁਰਾਲੀ, ਰਘੁਵੀਰ ਸਿੰਘ ਕੁਰਾਲੀ, ਰਾਜਵੀਰ ਸਿੰਘ, ਹਰਮਨਜੋਤ ਸਿੰਘ ਅਤੇ ਗੁਰਪ੍ਰੀਤ ਸਿੰਘ (ਪ੍ਰਿੰਸ) ਮੀਡੀਆ ਇੰਚਾਰਜ ਚੰਡੀਗੜ੍ਹ, ਗੁਰਪ੍ਰੀਤ ਸਿੰਘ, ਹਰਮਨਦੀਪ ਸਿੰਘ, ਲੜਕੀਆਂ ਦੀ ਕੋਚ ਕਿਰਨਦੀਪ ਕੌਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ।