Breaking News
Dashmesh GS Electricals Verka Smart Media Insurance Point Tav Prasad

ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ‘ਆਪ’ ਵਿਧਾਇਕ ਗ੍ਰਿਫਤਾਰ

ਚੰਡੀਗੜ੍ਹ, 23 ਮਈ, ਪੰਜਾਬੀ ਦੁਨੀਆ ਬਿਊਰੋ :

ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਆਪਣੀ ਹੀ ਪਾਰਟੀ ਦੇ ਇੱਕ ਵਿਧਾਇਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਨੇ ਜਲੰਧਰ ਦੇ ਆਪ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ।

ਸੂਤਰਾਂ ਅਨੁਸਾਰ ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਵਿਧਾਇਕ ਰਮਨ ਅਰੋੜਾ, ਕਥਿਤ ਤੌਰ ਉਤੇ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ, ਆਮ ਲੋਕਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਂਦੇ ਸਨ ਅਤੇ ਉਨ੍ਹਾਂ ਨੂੰ ਨੋਟਿਸ ਭੇਜਦੇ ਸਨ। ਉਪਰੰਤ ਕਥਿਤ ਤੌਰ ‘ਤੇ ਪੈਸੇ ਲੈ ਕੇ ਇਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦੇ ਸਨ।

ਭਗਵੰਤ ਮਾਨ ਸਰਕਾਰ ਨੇ ਮਿਲੀਆਂ ਸ਼ਿਕਾਇਤਾਂ ਉਤੇ ਗੰਭੀਰਤਾ ਨਾਲ ਫੈਸਲਾ ਲੈਂਦਿਆਂ ਕਈ ਥਾਵਾਂ ਉਤੇ ਛਾਪੇਮਾਰੀ ਦੀ ਕਾਰਵਾਈ ਵੀ ਕੀਤੀ ਗਈ। ਇਸ ਕਾਰਵਾਈ ਦੌਰਾਨ ਇਹ ਸਪੱਸ਼ਟ ਹੋ ਗਿਆ ਕਿ ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਵਿਰੁੱਧ ਸਮਝੌਤਾ ਨਹੀਂ ਕਰੇਗੀ, ਭਾਵੇਂ ਉਹ ਇੱਕ ਆਮ ਅਧਿਕਾਰੀ ਹੋਵੇ ਜਾਂ ਪਾਰਟੀ ਦਾ ਆਪਣਾ ਵਿਧਾਇਕ ਹੀ ਕਿਉਂ ਨਾ ਹੋਵੇ। ਇਸ ਲਈ ਸਰਕਾਰ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ ਹੈ।

ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਵਿਧਾਇਕ ਨੂੰ ਦਿੱਤੀ ਸੁਰੱਖਿਆ ਵਾਪਿਸ ਲੈ ਲਈ ਸੀ। ਜਿਸ ਤੋਂ ਬਾਅਦ ਰਮਨ ਅਰੋੜਾ ਨੇ ਕਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜੇਕਰ ਸਰਕਾਰ ਨੂੰ ਸਹੀ ਲੱਗਿਆ ਹੈ ਤਾਂ ਉਹਨਾਂ ਨੇ ਸੁਰੱਖਿਆ ਵਾਪਿਸ ਲੈ ਲਿਆ ਹੈ।

Leave a Reply

Your email address will not be published. Required fields are marked *