Breaking News
Smart Media Dashmesh Insurance Point

ਚੰਡੀਗੜ੍ਹ ‘ਚ ਤੇਜ਼ ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ, 30 ਮਈ, ਪੰਜਾਬੀ ਦੁਨੀਆ ਬਿਊਰੋ :

ਚੰਡੀਗੜ੍ਹ ਸਮੇਤ ਨਾਲ ਲਗਦੇ ਇਲਾਕੇ ਮੋਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰੇ ਹੋਈ ਤੇਜ਼ ਬਾਰਸ਼ ਹੋਈ, ਜਿਸ ਜਿਸ ਨਾਲ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਅੱਜ ਦੇ ਮੀਂਹ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅੰਤਾਂ ਦੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਵੀ ਕਈ ਥਾਈਂ ਮੀਂਹ ਪੈਣ ਦੀਆਂ ਖਬਰਾਂ ਹਨ।

ਮੌਸਮ ਵਿਭਾਗ ਵਲੋਂ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਸੀ। ਨਾਲ ਹੀ ਮੌਸਮ ਵਿਭਾਗ ਨੇ ਕਿਹਾ ਸੀ ਕਿ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਜਿਸ ਤੋਂ ਬਾਅਦ, ਮੀਂਹ ਦੇ ਨਾਲ, ਸੂਬੇ ਵਿੱਚ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਸ ਮੀਂਹ ਨਾਲ ਕਿਸਾਨਾਂ ਨੂੰ ਵੀ ਕਾਫੀ ਰਾਹਤ ਮਿਲੀ ਹੈ ਕਿਉਂਕਿ ਹੁਣ ਝੋਨੇ ਦਾ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ, ਇਸ ਕਰਕੇ ਕਿਤੇ ਨਾ ਕਿਤੇ ਇਹ ਮੀਹ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ।

Leave a Reply

Your email address will not be published. Required fields are marked *