Breaking News
Smart Media Dashmesh Insurance Point

CM ਦੀ ਸੁਰੱਖਿਆ ‘ਚ ਤਾਇਨਾਤ ASI ਦੀ ਗੋਲੀ ਲੱਗਣ ਨਾਲ ਮੌਤ

ਪਟਿਆਲਾ, 3 ਜੂਨ, ਪੰਜਾਬੀ ਦੁਨੀਆ ਬਿਊਰੋ :

ਬਹਾਦਰਗੜ੍ਹ ਸਥਿਤ ਕਮਾਂਡੋ ਟ੍ਰੇਨਿੰਗ ਕੰਪਲੈਕਸ ਵਿਖੇ ਇੱਕ ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ (41) ਵਜੋਂ ਹੋਈ ਹੈ, ਜੋ ਦੋ ਧੀਆਂ ਦਾ ਪਿਤਾ ਸੀ। ਮਨਪ੍ਰੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਸਪੈਸ਼ਲ ਆਪ੍ਰੇਸ਼ਨ ਗਰੁੱਪ ਵਿੱਚ ਡੈਪੂਟੇਸ਼ਨ ‘ਤੇ ਤਾਇਨਾਤ ਸੀ।

ਸੂਤਰਾਂ ਮੁਤਾਬਕ ਮਨਪ੍ਰੀਤ ਨੇ ਛੁੱਟੀ ਲੈ ਕੇ ਘਰ ਜਾਣ ਦੀ ਗੱਲ ਕੀਤੀ ਸੀ। ਜਦੋਂ ਉਹ ਆਪਣੇ ਕੁਆਰਟਰ ਪਹੁੰਚਿਆ ਤਾਂ ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਗੋਲੀ ਕਿਸੇ ਹੋਰ ਕਾਰਨ ਕਰਕੇ ਚੱਲੀ ਹੈ। ਇਹ ਗੱਲ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।

Leave a Reply

Your email address will not be published. Required fields are marked *