Breaking News
Smart Media Dashmesh Insurance Point

ਲੁਧਿਆਣਾ ਚੋਣ: ‘ਆਪ’ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 5 ਜੂਨ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਸੂਚੀ ਵਿੱਚ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਸੁਨੀਤਾ ਕੇਜਰੀਵਾਲ, ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਰਾਖੀ ਬਿੜਲਾ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਮ ਸ਼ਾਮਲ ਹਨ।

ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ, ਡਾ. ਸੰਦੀਪ ਪਾਠਕ, ਰਾਘਵ ਚੱਢਾ, ਹਰਭਜਨ ਸਿੰਘ, ਬਲਬੀਰ ਸਿੰਘ ਸੀਚੇਵਾਲ ਅਤੇ ਅਸ਼ੋਕ ਮਿੱਤਲ ਦੇ ਨਾਮ ਵੀ ਸੂਚੀ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਲੋਕ ਸਭਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ: ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ, ਮਹਿੰਦਰ ਭਗਤ, ਡਾ: ਰਵਜੋਤ, ਹਰਦੀਪ ਮੁੰਡੀਆਂ ਵੀ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ।

ਪਾਰਟੀ ਵਿਧਾਇਕ ਤੇ ਚੀਫ਼ ਵ੍ਹਿਪ ਬਲਜਿੰਦਰ ਕੌਰ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਰਜਿੰਦਰ ਪਾਲ ਕੌਰ ਛੀਨਾ ਅਤੇ ‘ਆਪ’ ਆਗੂ ਸੋਨੀਆ ਮਾਨ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

Leave a Reply

Your email address will not be published. Required fields are marked *