Breaking News
Smart Media Dashmesh Mohali Walk Smart Media Insurance Point Hardev Singh Ubha

ਗੁਜਰਾਤ: ਭਰੂਚ ‘ਚ ਭਗਵੰਤ ਮਾਨ ਦੀ ‘ਜਨ ਆਸ਼ੀਰਵਾਦ ਯਾਤਰਾ’ ਨੂੰ ਮਿਲਿਆ ਭਰਵਾਂ ਹੁੰਗਾਰਾ

ਕਿਹਾ, ‘ਆਪ’ ਉਮੀਦਵਾਰ ਚੈਤਰ ਵਸਾਵਾ ਦੀ ਜਿੱਤ 100 ਫ਼ੀਸਦੀ ਪੱਕੀ

ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਕਰਦਾ ਹੈ, ਅਸੀਂ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਸਾਫ਼ ਕਰਨਾ ਹੈ : ਮਾਨ

ਚੰਡੀਗੜ੍ਹ, 17 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਚੈਤਰ ਵਸਾਵਾ ਦੇ ਹੱਕ ਵਿੱਚ ‘ਜਨ ਆਸ਼ੀਰਵਾਦ ਯਾਤਰਾ’ ਕੱਢੀ। ਯਾਤਰਾ ਦੌਰਾਨ ਲੋਕਾਂ ਦੀ ਭਾਰੀ ਭੀੜ ਇਕੱਠੀ ਹੋਈ। ਲੱਖਾਂ ਦੀ ਭੀੜ ਨੂੰ ਦੇਖ ਕੇ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸੁਨਾਮੀ ਹੈ। ਸੱਚ ਕਹਾਂ ਤਾਂ ਮੈਂ ਪੰਜਾਬ ਵਿਚ ਵੀ ਅਜਿਹਾ ਮਾਹੌਲ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਚੈਤਰ ਵਸਾਵਾ ਦੀ ਜਿੱਤ 100 ਫ਼ੀਸਦੀ ਪੱਕੀ ਹੈ, ਇਸ ਦਾ ਐਲਾਨ ਹੋਣਾ ਬਾਕੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਇਸੇ ਲਈ ਇੱਕ ਸਾਜ਼ਿਸ਼ ਤਹਿਤ ਉਨ੍ਹਾਂ ਨੇ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰ ਲਿਆ ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ। ਦੇਸ਼ ਵਿੱਚ ਇੱਕ ਹੀ ਨੇਤਾ ਹੈ, ਜੋ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਸਕਦਾ ਹੈ, ਉਹ ਹੈ ਅਰਵਿੰਦ ਕੇਜਰੀਵਾਲ।

ਮਾਨ ਨੇ ਕਿਹਾ ਕਿ ਭਾਜਪਾ ਨੇ ਚੈਤਰ ਭਾਈ ਅਤੇ ਉਨ੍ਹਾਂ ਦੀ ਪਤਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਜੇਲ੍ਹ ਵਿਚ ਮਿਲਣ ਗਿਆ ਸੀ। ਭਾਜਪਾ ਵਾਲਿਆਂ ਨੂੰ ਲੱਗ ਰਿਹਾ ਸੀ ਕਿ ਉਹ ਵਾਪਸ ਨਹੀਂ ਆਉਣਗੇ। ਪਰ ਉਹ ਵਾਪਸ ਵੀ ਆਏ ਅਤੇ ਢੁਕਵਾਂ ਜਵਾਬ ਵੀ ਦੇਣਗੇ।

ਉਨ੍ਹਾਂ ਕਿਹਾ ਕਿ ਉੱਪਰ ਵਾਲਾ ਸਭ ਦੇਖ ਰਿਹਾ ਹੈ। ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਜਰੂਰ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਨੂੰ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਜਵਾਬ ਦੇਣਾ ਹੈ। ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਤਬਾਹ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਇਹੀ ਗ਼ਲਤੀ ਸੀ ਕਿ ਉਨ੍ਹਾਂ ਨੇ ਗ਼ਰੀਬਾਂ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਾਏ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰੀ। ਉਨ੍ਹਾਂ ਨੇ ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ ਦਿੱਲੀ ਵਿੱਚ ਚੰਗੇ ਸਰਕਾਰੀ ਸਕੂਲ ਬਣਾਏ। ਉਨ੍ਹਾਂ ਨੇ ਬਿਜਲੀ ਅਤੇ ਪਾਣੀ ਮੁਫ਼ਤ ਕਰ ਦਿੱਤਾ, ਜਿਸ ਕਾਰਨ ਆਮ ਲੋਕਾਂ ਨੂੰ ਆਰਥਿਕ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ।

ਮਾਨ ਨੇ ਕਿਹਾ ਕਿ ਅੱਜ ਗੁਜਰਾਤ ਦੇ ਭਰੂਚ ਰੋਡ ਸ਼ੋਅ ਦੀ ਇਹ ਤਸਵੀਰ ਇਸ ਗੱਲ ਦੀ ਗਵਾਹ ਹੈ ਕਿ ਇਸ ਵਾਰ ਲੋਕ ਝਾੜੂ ਚਲਾਉਣ ਲਈ ਤਿਆਰ ਬਰ-ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ 45 ਡਿਗਰੀ ਤਾਪਮਾਨ ਵਿੱਚ ਲੱਖਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਨੂੰ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਮੂੰਹ ਤੋੜਵਾਂ ਜਵਾਬ ਮਿਲੇਗਾ। ਭਰੂਚ ਅਤੇ ਗੁਜਰਾਤ ਦੇ ਲੋਕ ਭਾਜਪਾ ਦੇ ਲੋਕਾਂ ਤੋਂ ਬਹੁਤ ਤੰਗ ਆ ਚੁੱਕੇ ਹਨ। ਇਸ ਵਾਰ ਜਨਤਾ ਈਵੀਐਮ ‘ਤੇ ਆਪਣਾ ਗ਼ੁੱਸਾ ਕੱਢਣ ਲਈ ਤਿਆਰ ਹੈ।

Leave a Reply

Your email address will not be published. Required fields are marked *