Breaking News
Dashmesh GS Electricals Verka Smart Media Insurance Point Tav Prasad

AAP wins Ludhiana Seat – Punjabi Dunia

ਲੁਧਿਆਣਾ, 23 ਜੂਨ, ਪੰਜਾਬੀ ਦੁਨੀਆ ਬਿਊਰੋ :

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ-64 ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਵੋਟਾਂ ਦੀ 14ਵੇਂ ਦੌਰ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ (35179) ਨੂੰ ਜੇਤੂ ਐਲਾਨ ਦਿੱਤਾ ਗਿਆ ਹੈ। ਉਹਨਾਂ ਨੇ ਕਾਂਗਰਸੀ ਉਮੀਦਵਾਰ ਭਰਤ ਭੂਸ਼ਣ ਆਸ਼ੂ (24542) ਨੂੰ 10637 ਵੋਟਾਂ ਦੇ ਫਰਕ ਨਾਲ ਹਰਾਇਆ। ਜਦਕਿ ਭਾਜਪਾ ਉਮੀਦਵਾਰ ਜੀਵਨ ਗੁਪਤਾ (20323) ਵੋਟਾਂ ਨਾਲ ਤੀਜੇ ਸਥਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (8203) ਵੋਟਾਂ ਪ੍ਰਾਪਤ ਕਰਕੇ ਚੌਥੇ ਸਥਾਨ ‘ਤੇ ਹੈ।

ਇਸ ਤੋਂ ਇਲਾਵਾ ਨੋਟਾ ਲਈ 793 ਵੋਟਾਂ ਪਈਆਂ। ਜਦਕਿ 10 ਉਮੀਦਵਾਰਾਂ ਨੂੰ ਨੋਟਾ ਤੋਂ ਵੀ ਘੱਟ ਵੋਟਾਂ ਮਿਲੀਆਂ।

Leave a Reply

Your email address will not be published. Required fields are marked *