
ਮੋਹਾਲੀ, 18 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿੱਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਟ–ਮਾਨਪੁਰ, ਜ਼ਿਲਾ ਫਤਹਿਗੜ੍ਹ ਸਾਹਿਬ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਸਪੁੱਤਰੀ ਸ. ਜਸਬੀਰ ਸਿੰਘ ਨੇ 635/650 (97.69%) ਅੰਕ ਲੈ ਕੇ ਮੈਰਿਟ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾਇਆ। ਅਰਸ਼ਦੀਪ ਕੌਰ ਨੇ ਪੰਜਾਬ ਵਿੱਚੋਂ 11ਵਾਂ ਅਤੇ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਵਿਦਿਆਰਥਣ ਨੇ ਸਕੂਲ ਦੇ ਨਾਲ਼ – ਨਾਲ਼ ਆਪਣੇ ਮਾਪਿਆਂ ਦਾ ਵੀ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਅਤੇ ਪ੍ਰਬੰਧਕ ਕਮੇਟੀ ਨੇ ਇਸ ਦਾ ਸਿਹਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿੱਤਾ।