
ਕਿਹਾ, ਮਾਨਯੋਗ ਗਵਰਨਰ ਸਾਹਿਬ ਦੀ ਨਸ਼ਾ ਖਾਤਮਾ ਮੁਹਿੰਮ ਨਾਲ ਜੁੜ ਰਿਹਾ ਪੰਜਾਬ
ਚੰਡੀਗੜ੍ਹ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਅੱਜ ਰਾਜ ਭਵਨ ਪੰਜਾਬ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਭਾਜਪਾ ਵਪਾਰ ਸੈੱਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਨੇ ਗਵਰਨਰ ਪੰਜਾਬ ਮਾਨਯੋਗ ਗੁਲਾਬ ਚੰਦ ਕਟਾਰੀਆ ਜੀ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਤੇ ਮਾਨਯੋਗ ਗਵਰਨਰ ਸਾਹਿਬ ਦੁਆਰਾ ਨਸ਼ਿਆਂ ਖਿਲਾਫ ਜੰਗੀ ਪੱਧਰ ਤੇ ਛੇੜੀ ਮੁਹਿੰਮ ਦੀ ਸਹਾਰਨ ਕੀਤੀ।
ਭਾਜਪਾ ਆਗੂਆਂ ਨੇ ਗਵਰਨਰ ਸਾਹਿਬ ਨੂੰ ਦੱਸਿਆ ਕਿ ਉਹਨਾਂ ਦੁਆਰਾ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਨਾਲ ਸੂਬਾ ਵਾਸੀ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ ਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਕਰ ਰਹੇ ਹਨ। ਇਸ ਮੁਹਿੰਮ ਦਾ ਚੰਗਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਗਵਰਨਰ ਪੰਜਾਬ ਮਾਨਯੋਗ ਗੁਲਾਬ ਚੰਦ ਕਟਾਰੀਆ ਜੀ ਦਾ ਨਸ਼ਾ ਖਾਤਮਾ ਮੁਹਿੰਮ ਨੂੰ ਜੰਗੀ ਪੱਧਰ ਤੇ ਚਲਾਉਣ ਲਈ ਪੰਜਾਬ ਵਾਸੀਆਂ ਵਲੋਂ ਧੰਨਵਾਦ ਵੀ ਕੀਤਾ। ਉੱਭਾ ਨੇ ਕਿਹਾ ਅਸੀਂ ਗਵਰਨਰ ਸਾਹਿਬ ਦੀ ਨਸ਼ਿਆਂ ਖਿਲਾਫ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਵਾਂਗੇ।