
ਚੰਡੀਗੜ੍ਹ, 6 ਜੁਲਾਈ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ੍ਹ ਵਿਖੇ ਸੱਦਿਆ ਗਿਆ ਹੈ।
ਇਹ ਸੈਸ਼ਨ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਦੇ ਤਹਿਤ ਬੁਲਾਇਆ ਗਿਆ ਹੈ।