
ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਕੀਤਾ ਧੰਨਵਾਦ
ਚੰਡੀਗੜ੍ਹ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਪਠਾਨਕੋਟ ਤੋਂ ਭਾਜਪਾ ਵਿਧਾਇਕ ਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਲਗਾਉਣ ‘ਤੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅਸ਼ਵਨੀ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ।
ਇਸ ਦੌਰਾਨ ਉੱਭਾ ਨੇ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਲਗਾਉਣ ਲਈ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।