Breaking News
Dashmesh GS Electricals Verka Smart Media Insurance Point Tav Prasad

ਅਸ਼ਵਨੀ ਸ਼ਰਮਾ ਦੇ ਸੂਬਾ ਪ੍ਰਧਾਨ ਬਣਨ ‘ਤੇ ਭਾਜਪਾ ਵਰਕਰਾਂ ਵਿਚ ਜਸ਼ਨ ਦਾ ਮਾਹੌਲ : ਹਰਦੇਵ ਸਿੰਘ ਉੱਭਾ

ਚੰਡੀਗੜ੍ਹ, 9 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਨਵ-ਨਿਯੁਕਤ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਸ੍ਰੀ ਸ਼ਰਮਾ ਨੂੰ ਪ੍ਰਧਾਨਗੀ ਅਹੁਦਾ ਮਿਲਣ ਉਤੇ ਵਧਾਈਆਂ ਦਿੱਤੀਆਂ।

ਉੱਭਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਭਾਜਪਾ ਸੂਬਾ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਭਾਜਪਾ ਵਰਕਰ ਜਸ਼ਨ ਮਨਾ ਰਹੇ ਹਨ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉੱਭਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਹਰ ਵਰਕਰ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੋਣ ਵਾਲੇ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਅਤੇ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਹਨ, ਜਿਸ ਦਾ ਪਾਰਟੀ ਨੂੰ ਫਾਇਦਾ ਮਿਲੇਗਾ ਤੇ ਪੰਜਾਬ ਵਿੱਚ ਕਮਲ ਖਿਲੇਗਾ।

ਹਰਦੇਵ ਉੱਭਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਜੀ ਦਾ ਸੰਗਠਨਾਤਮਕ ਤਜਰਬਾ, ਵਿਚਾਰਸ਼ੀਲ ਅਗਵਾਈ ਅਤੇ ਪੰਜਾਬ ਦੀ ਰਾਜਨੀਤੀ ਦੀ ਗਹਿਰੀ ਸਮਝ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਦੇਣਗੇ। ਉੱਭਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਪ੍ਰਦੇਸ਼ ਪ੍ਰਧਾਨ ਰਹਿ ਚੁੱਕੇ ਹਨ ਅਤੇ ਹਰ ਵਾਰੀ ਉਨ੍ਹਾਂ ਨੇ ਸੰਗਠਨ ਨੂੰ ਨਵੀਆਂ ਉਚਾਈਆਂ ‘ਤੇ ਲਿਜਾਇਆ ਹੈ। ਉੱਭਾ ਨੇ ਕਿਹਾ ਪੰਜਾਬੀ ਭਾਜਪਾ ਨੂੰ ਅਸ਼ੀਰਵਾਦ ਦੇਣ ਲਈ ਤਿਆਰ ਬਰ ਤਿਆਰ ਹਨ।

Leave a Reply

Your email address will not be published. Required fields are marked *