Breaking News
Smart Media Dashmesh Insurance Point

MLA ਅਨਮੋਲ ਗਗਨ ਮਾਨ ਨੇ ਛੱਡੀ ਰਾਜਨੀਤੀ, ਵਿਧਾਇਕ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 19 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਨੇ ਅਚਾਨਕ ਹੀ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਹੈ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਅਨਮੋਲ ਗਗਨ ਮਾਨ ਨੇ ਖੁਦ ਜਾਣਕਾਰੀ ਦਿੱਤੀ।

ਅਨਮੋਲ ਗਗਨ ਮਾਨ ਨੇ ਕਿਹਾ ਕਿ, ‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਆਸ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।

Leave a Reply

Your email address will not be published. Required fields are marked *