
ਚੰਡੀਗੜ੍ਹ, 20 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਮੋਹਾਲੀ ਅਤ ਚੰਡੀਗੜ੍ਹ ਦੇ ਬਾਰਡਰ ‘ਤੇ ਸਥਿਤ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਉਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਤਵਾਰ ਸਵੇਰੇ ਇੱਕ ਵੱਡੀ ਕਾਰਵਾਈ ਕਰਦਿਆਂ ਫਰਨੀਚਰ ਮਾਰਕੀਟ ਦੀਆਂ ਦੁਕਾਨਾਂ ਨੂੰ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਗਿਆ ਹੈ। ਇਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।
ਦੱਸਣਯੋਗ ਹੈ ਕਿ ਸੈਕਟਰ 53-54 ਵਿੱਚ ਸਥਿਤ ਇਸ ਫਰਨੀਚਰ ਮਾਰਕੀਟ ਵਿੱਚ ਲਗਭਗ 116 ਛੋਟੀਆਂ ਅਤੇ ਵੱਡੀਆਂ ਫਰਨੀਚਰ ਦੀਆਂ ਦੁਕਾਨਾਂ ਸਨ, ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਆਪਣਾ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ ਹੈ।ਪ੍ਰਸ਼ਾਸਨ ਨੇ ਪਹਿਲਾਂ ਹੀ ਇਸ ਮਾਰਕੀਟ ਨੂੰ ਢਾਹੁਣ ਦਾ ਹੁਕਮ ਜਾਰੀ ਕਰ ਦਿੱਤਾ ਸੀ। ਇਸ ਤਰ੍ਹਾਂ, ਜ਼ਿਆਦਾਤਰ ਦੁਕਾਨਦਾਰਾਂ ਨੇ ਪਹਿਲਾਂ ਹੀ ਆਪਣਾ ਸਾਮਾਨ ਸਮੇਟ ਲਿਆ ਸੀ।
ਇਸ ਕਾਰਵਾਈ ਦੌਰਾਨ, ਦੋਵੇਂ ਪਾਸਿਆਂ ਤੋਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਆਵਾਜਾਈ ਨੂੰ ਬਦਲਵੇਂ ਰਸਤਿਆਂ ਵੱਲ ਮੋੜ ਦਿੱਤਾ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।