Breaking News
Dashmesh GS Electricals Verka Smart Media Insurance Point Tav Prasad

‘ਆਪ’ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ

ਚੰਡੀਗੜ੍ਹ, 20 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦਾ ਅਸਤੀਫਾ ਪਾਰਟੀ ਵੱਲੋਂ ਨਾਮਨਜੂਰ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਅਮਨ ਅਰੋੜਾ ਨਾਲ ਹੋਈ ਗੱਲਬਾਤ ਤੋਂ ਬਾਅਦ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਇਕਾ ਵੱਜੋਂ ਉਹਨਾਂ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨੂੰ ਅਨਮੋਲ ਗਗਨ ਮਾਨ ਨੇ ਸਵੀਕਾਰ ਕੀਤਾ। ਉਨ੍ਹਾਂ ਨੂੰ ਪਾਰਟੀ ਨਾਲ ਮਿਲ ਕੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਬੀਤੀ ਕੱਲ੍ਹ ਵਿਧਾਇਕਾ ਅਨਮੋਲ ਗਗਨ ਮਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਸਿਆਸਤ ਛੱਡਣ ਦਾ ਐਲਾਨ ਕੀਤਾ ਗਿਆ ਸੀ। ਜਿਸ ਨਾਲ ਸਿਆਸੀ ਹਲਕਿਆਂ ਵਿੱਚ ਤਹਿਲਕਾ ਮੱਚ ਗਿਆ ਸੀ।

Leave a Reply

Your email address will not be published. Required fields are marked *